November 16, 2026, 4:08 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

Published on

----------- Advertisement -----------

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿਬ ਦੇ ਹੁਕਮਾਂ ’ਤੇ ਮੈਂ ਇੱਥੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਅਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੇ ਸਿੱਖ ਭਾਈਚਾਰੇ ਦੀ ਸਰਵਉੱਚ ਸੰਸਥਾ ਹੈ ਅਤੇ ਮੇਰੇ ਲਈ ਵੀ ਸਰਵਉੱਚ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦਾ ਬਿਆਨ ਦਰਜ ਕਰ ਲਿਆ ਹੈ ਅਤੇ ਸਿੰਘ ਸਾਹਿਬਾਨ ਨਾਲ ਵਿਚਾਰ-ਚਰਚਾ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰੇਕ ਫੈਸਲੇ ਪ੍ਰਤੀ ਪੂਰਨ ਸਤਿਕਾਰ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਜਥੇਦਾਰ ਸਾਹਿਬ ਦੇ ਹਰੇਕ ਫੈਸਲੇ ਦੀ ਪਾਲਣਾ ਕਰਾਂਗਾ। ਅੱਜ ਇੱਥੇ ਪੇਸ਼ ਹੋਣ ਨਾਲ ਮੇਰੇ ਮਨ ਨੂੰ ਬਹੁਤ ਸਕੂਨ, ਅੰਦਰੂਨੀ ਸ਼ਾਂਤੀ ਅਤੇ ਸੰਤੁਸ਼ਟੀ ਮਿਲੀ ਹੈ।”

ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦਰਮਿਆਨ ਕਿਸੇ ਵੀ ਕਥਿਤ ਟਕਰਾਅ ਬਾਰੇ ਵਿਰੋਧੀ ਤਾਕਤਾਂ ਵੱਲੋਂ ਘੜੇ ਜਾ ਰਹੇ ਬਿਰਤਾਂਤ ਨੂੰ ਮੁੱਢੋਂ ਨਕਾਰਦਿਆਂ ਇਨ੍ਹਾਂ ਨੂੰ “ਬੇਬੁਨਿਆਦ ਅਤੇ ਝੂਠਾ” ਕਰਾਰ ਦਿੱਤਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ, ਜੋ ਕਿ ਸਮੁੱਚੇ ਸਿੱਖ ਭਾਈਚਾਰੇ ਲਈ ਸਰਵਉੱਚ ਹੈ। ਮੇਰੀ ਸਰਕਾਰ ਸਿਰਫ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਭਲਾਈ ‘ਤੇ ਕੇਂਦਰਿਤ ਹੈ।”

ਖੁਦ ਨੂੰ ਪੰਜਾਬ ਦਾ ਸੇਵਾਦਾਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ, “ਮੈਂ ਸੂਬੇ ਦੀ ਚੜ੍ਹਦੀ ਕਲਾ ਲਈ ਰੋਜ਼ਾਨਾ ਅਰਦਾਸ ਕਰਦਾ ਹਾਂ। ਮੇਰਾ ਸਿਰ ਹਮੇਸ਼ਾ ਹਰ ਧਾਰਮਿਕ ਸਥਾਨ ਅੱਗੇ ਝੁਕਦਾ ਹੈ। ਇਹ ਅਸੰਭਵ ਹੈ ਕਿ ਮੇਰਾ ਕੋਈ ਵੀ ਕੰਮ ਸੂਬੇ ਜਾਂ ਇਸ ਦੇ ਲੋਕਾਂ ਦੇ ਵਿਰੁੱਧ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੇ ਨੁਮਾਇੰਦੇ ਦੇ ਤੌਰ ‘ਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ 25,000 ਤੋਂ 30,000 ਪੰਨਿਆਂ ਦੀਆਂ ਸ਼ਿਕਾਇਤਾਂ ਸੌਂਪੀਆਂ ਹਨ। ਉਨ੍ਹਾਂ ਕਿਹਾ, “ਇਹ ਸ਼ਿਕਾਇਤਾਂ ਉਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਉਂਦੀਆਂ ਹਨ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਉਜਾਗਰ ਕੀਤਾ ਹੈ। ਮੈਂ ਜਥੇਦਾਰ ਸਾਹਿਬ ਨੂੰ ਨਿਮਰਤਾ ਨਾਲ ਬੇਨਤੀ ਕੀਤੀ ਹੈ ਕਿ ਇਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਇਨ੍ਹਾਂ ਨਾਲ ਜੁੜੀਆਂ ਹੋਈਆਂ ਹਨ। ਸੰਸਥਾਵਾਂ ਹਮੇਸ਼ਾ ਸਰਵਉੱਚ ਹੁੰਦੀਆਂ ਹਨ ਪਰ ਉਨ੍ਹਾਂ ਦੇ ਮੁਖੀ ਗਲਤੀ ਕਰ ਸਕਦੇ ਹਨ, ਅਜਿਹੇ ਵਿਅਕਤੀਆਂ ਪ੍ਰਤੀ ਉਨ੍ਹਾਂ ਦੇ ਮਾੜੇ ਕੰਮਾਂ ਲਈ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤਣੀ ਚਾਹੀਦੀ।”

ਮੁੱਖ ਮੰਤਰੀ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ ਕਿਉਂਕਿ ਇਹ ਸਿੱਖਾਂ ਦੀ ਸਰਵਉੱਚ ਸੰਸਥਾ ਹੈ। ਮੈਂ ਤੇ ਮੇਰਾ ਪਰਿਵਾਰ ਸਰਵਉੱਚ ਸੰਸਥਾ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।” ਉਨ੍ਹਾਂ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰਦੁਆਰਾ ਐਕਟ ਨਾਲ ਸਬੰਧਤ ਦੋ ਕੀਮਤੀ ਕਿਤਾਬਾਂ ਦਿੱਤੀਆਂ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਸਰੂਪਾਂ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਬਾਰੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਫੈਸਲੇ ਦੇ ਪਿੱਛੇ ਕੋਈ ਸਿਆਸੀ ਮਨਸ਼ਾ ਨਹੀਂ ਹੈ। ਉਨ੍ਹਾਂ ਕਿਹਾ, “ਐਸ.ਆਈ.ਟੀ. ਦੀ ਜਾਂਚ ਲਾਪਤਾ ਸਰੂਪਾਂ ਦਾ ਪਤਾ ਲਾਉਣ ਲਈ ਹੈ। ਐਸ.ਆਈ.ਟੀ. ਦੀ ਜ਼ਿੰਮੇਵਾਰੀ ਸਿਰਫ ਲਾਪਤਾ ਸਰੂਪਾਂ ਦਾ ਪਤਾ ਲਾਉਣ ਤੱਕ ਸੀਮਿਤ ਕੀਤੀ ਗਈ ਹੈ ਤਾਂ ਕਿ ਉਨ੍ਹਾਂ ਦੀ ਦੁਰਵਰਤੋਂ ਨਾ ਹੋਵੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਸਾਹਿਬ ਨੂੰ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣ ਲਈ ਉਨ੍ਹਾਂ ਦੁਆਰਾ ਪ੍ਰਕਾਸ਼ਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹਰੇਕ ਸਰੂਪ ਨੂੰ ਦਿੱਤਾ ਗਿਆ ਵਿਲੱਖਣ ਕੋਡ (ਯੂਨੀਕ ਕੋਡ) ਪ੍ਰਦਾਨ ਕਰਨ ਲਈ ਆਦੇਸ਼ ਜਾਰੀ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਤੇ ਸੂਬਾ ਸਰਕਾਰ ਪਾਵਨ ਸਰੂਪਾਂ ਦਾ ਪਤਾ ਲਾਏਗੀ ਅਤੇ ਇਸ ਦੀਆਂ ਥਾਵਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਜਾਣੂੰ ਕਰਵਾਏਗੀ ਤਾਂ ਕਿ ਰਹਿਤ ਮਰਿਆਦਾ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿੱਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪਤਾ ਲੱਗਾ ਹੈ, ਉਨ੍ਹਾਂ ਧਾਰਮਿਕ ਥਾਵਾਂ ਦੀ ਇਮਾਰਤ ਅੰਦਰ ਪ੍ਰਵੇਸ਼ ਨਾ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਕਿ ਸਾਲ 1998 ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਿਟਿੰਗ ਕਈ ਥਾਵਾਂ ’ਤੇ ਕੀਤੀ ਜਾਂਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...