November 18, 2026, 8:25 pm
----------- Advertisement -----------
HomeNewsBreaking Newsਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਭਲਾਈ ਤੇ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। 
ਜਲੰਧਰ ਦੇ ਪਿੰਡ ਦੋਨੇਵਾਲ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਵਿਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ ‘ਤੇ ਰਾਜ ਕੀਤਾ ਅਤੇ ਜਿਨ੍ਹਾਂ ਦੇ ਰਾਜ ਵਿਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ।
ਪਾਰਦਰਸ਼ੀ ਸਰਕਾਰੀ ਭਰਤੀ, ਭਲਾਈ ਪਹਿਲਕਦਮੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤਰੱਕੀ ਦੇ ਰਾਹ ‘ਤੇ ਤੁਰ ਪਿਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਰਫ਼ਤਾਰ ਨੂੰ ਆਪਸ ਵਿਚ ਰਲ-ਮਿਲ ਕੇ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਲਾਂ ਤੱਕ ਸੂਬੇ ਦੀ ਲੁੱਟ ਕੀਤੀ ਹੈ, ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।
‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਸੂਬੇ ਅਤੇ ਇਸ ਦੇ ਵਸੀਲਿਆਂ ਨੂੰ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਇਹ ਆਪਣੇ ਪਾਪਾਂ ਲਈ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਨ੍ਹਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਜੋ ਕਿ ਨਾ-ਮੁਆਫ਼ੀਯੋਗ ਅਪਰਾਧ ਹੈ। ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਪਾਪ ਕੀਤਾ ਸੀ ਅਤੇ ਬਦਕਿਸਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਇਨ੍ਹਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁਝ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...