April 18, 2025, 3:58 pm
----------- Advertisement -----------
HomeNewsBreaking Newsਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ...

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

Published on

----------- Advertisement -----------

ਨੈਣਾ ਦੇਵੀ, 4 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ।

ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਆਪਣੇ ਹਮਰੁਤਬਾ ਨੂੰ ਬੇਨਤੀ ਕਰਨਗੇ ਕਿ ਉਹ ਵੱਡੇ ਜਨਤਕ ਹਿੱਤਾਂ ਲਈ ਇਸ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਦਾ ਇੱਕ ਸਾਂਝਾ ਐਕਸ਼ਨ ਗਰੁੱਪ ਬਣਾਉਣ। ਉਨ੍ਹਾਂ ਆਸ ਪ੍ਰਗਟਾਈ ਕਿ ਕਿ ਰੋਪਵੇਅ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਿਕ ਸਥਾਨਾਂ ’ਤੇ ਦਰਸ਼ਨਾਂ ਲਈ ਜਾਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੂੜ-ਪ੍ਰਚਾਰ ਤੇ ਬੇਅਰਥ ਦਾਅਵਿਆਂ ਦੇ ਬਾਵਜੂਦ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ੍ਰੀ ਨੈਣਾ ਦੇਵੀ, ਦੁਨੀਆ ਭਰ ਦੇ ਸ਼ਰਧਾਲੂਆਂ ਦੁਆਰਾ ਜਾਣ ਵਾਲੇ ਪ੍ਰਸਿੱਧ ਤੀਰਥ ਸਥਾਨ ਹਨ ਅਤੇ ਇਹ ਰੋਪਵੇਅ ਸ਼ਰਧਾਲੂਆਂ ਨੂੰ ਇੱਕ ਦੂਜੇ ਤੋਂ ਕਾਫ਼ੀ ਦੂਰ ਸਥਿਤ ਇਨ੍ਹਾਂ ਦੋਵਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਸੁਖਾਲੀ ਸਹੂਲਤ ਪ੍ਰਦਾਨ ਕਰੇਗਾ।

ਇਸ ਦੌਰਾਨ ਨਵਰਾਤਿਆਂ ਦੇ ਚੱਲ ਰਹੇ ਤਿਉਹਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਮਾਤਾ ਨੈਣਾ ਦੇਵੀ ਜੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਲੋਕਾਂ ਨੂੰ ਨਵਰਾਤਿਆਂ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ  ਕਿਹਾ ਕਿ ਨਵਰਾਤਿਆਂ ਦਾ ਤਿਉਹਾਰ ਮਾਤਾ ਦੁਰਗਾ ਦੇਵੀ ਦੀ ਦੈਂਤਾਂ ਉੱਤੇ ਜਿੱਤ ਦਾ ਪ੍ਰਤੀਕ ਹੈ, ਜੋ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਪਵਿੱਤਰ ਧਰਤੀ ‘ਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਮਾਂ ਦੁਰਗਾ ਦਾ ਆਸ਼ੀਰਵਾਦ ਲੈਣ ਆਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹ ਪਵਿੱਤਰ ਦਿਨ ਹਨ, ਜਦੋਂ ਫ਼ਿਜ਼ਾ ਵਿੱਚ ਹੀ ਸ਼ਰਧਾ ਅਤੇ ਉਤਸ਼ਾਹ ਹੁੰਦਾ ਹੈ ਕਿਉਂਕਿ ਸ਼ਰਧਾਲੂ ਦੇਵੀ ਦੁਰਗਾ ਦੀ ਵੱਖ-ਵੱਖ ਰੂਪਾਂ ਵਿੱਚ ਪੂਜਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਆਤਮਕ ਚਿੰਤਨ, ਵਰਤ, ਪ੍ਰਾਰਥਨਾ ਅਤੇ ਸਿਹਤ, ਖੁਸ਼ਹਾਲੀ ਤੇ ਭਲਾਈ ਲਈ ਅਸੀਸ ਲੈਣ ਦਾ ਸਮਾਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਲਈ ਪਾਵਨ ਸ਼ਕਤੀਪੀਠ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਉਨਾਂ ਨੂੰ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਬਖ਼ਸ਼ਣ। ਉਨ੍ਹਾਂ ਨੇ ਮਾਤਾ ਰਾਣੀ ਤੋਂ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦ-ਭਾਵ ਤੋਂ ਉੱਤੇ ਉੱਠ ਕੇ  ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਆਸ਼ੀਰਵਾਦ ਮੰਗਿਆ ਤਾਂ ਜੋ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਦੇ ਸਿਧਾਂਤਾਂ ਨੂੰ ਹਰ ਹੀਲੇ ਬਰਕਰਾਰ ਰੱਖਣਾ, ਉਨ੍ਹਾਂ ਦੀ ਸਰਕਾਰ ਦੀ ਤਰਜੀਹ ਰਹੇਗੀ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਸ਼ੁਕਰਾਨਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਅਤੇ ਸਾਕਾਰਾਤਮਕਤਾ ਦਾ ਸਰੋਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਵਿਲੱਖਣ ਅਨੁਭਵ ਰਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ-ਮੁਖੀ ਨੀਤੀਆਂ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...