2 ਦਿਨਾਂ ਤੋਂ ਚੱਲ ਰਹੇ ਸਨ ਬਿਮਾਰ, ਹਾਲਤ ਚ ਨਹੀਂ ਹੋਈਆ ਕੋਈ ਸੁਧਾਰ
ਸਿਹਤ ਵਿਗੜਣ ’ਤੇ ਡਾਕਟਰਾਂ ਨੇ ਹਸਪਤਾਲ ਵਿੱਚ ਦਾਖਲ ਕਰਨ ਦੀ ਸਲਾਹ ਦਿੱਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਕਾਰਨ ਅੱਜ ਸ਼ਾਮ 4 ਵਜੇ ਹੋਣ ਵਾਲੀ ਕੈਬਨਿਟ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਸਿਹਤ ਕੱਲ੍ਹ ਤੋਂ ਵਿਗੜੀ ਹੋਈ ਹੈ ਅਤੇ ਹਾਲੇ ਤੱਕ ਕਿਸੇ ਤਰ੍ਹਾਂ ਦਾ ਸੁਧਾਰ ਨਹੀਂ ਆਇਆ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੂੰ ਤੇਜ਼ ਬੁਖ਼ਾਰ ਹੈ ਅਤੇ ਉਹ ਪਿਛਲੇ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ‘ਚ ਹੀ ਹਨ। ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਉਹ ਬਿਮਾਰ ਪੈ ਗਏ ਸਨ। ਇਸ ਦੌਰਾਨ ‘ਆਮ ਆਦਮੀ ਪਾਰਟੀ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੱਲ੍ਹ ਭਗਵੰਤ ਮਾਨ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।












