ਮੁੱਖ ਮੰਤਰੀ ਭਗਵੰਤ ਮਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਾਨ ਨੇ ਕਿਹਾ ਹੈ ਕਿ ਅਜੇ ਤਾਂ ਚੰਨੀ ਦੇ ਚਾਹ, ਕਚੌਰੀਆਂ ਅਤੇ ਥਾਲੀਆਂ ਦੇ ਛੋਟੇ-ਮੋਟੇ ਰੇਟਾਂ ਨੂੰ ਹੀ ਖੋਲ੍ਹਿਆ ਗਿਆ ਹੈ। ਅਜੇ ਹੋਰ ਵੀ ਵੱਡੇ-ਵੱਡੇ ਰੇਟਾਂ ਨੂੰ ਆਉਣ ਵਾਲੇ ਦਿਨਾਂ ’ਚ ਮਾਨ ਸਰਕਾਰ ਖੋਲ੍ਹੇਗੀ ਤਾਂ ਜੋ ਸਾਰੀ ਸੱਚਾਈ ਜਨਤਾ ਦੇ ਸਾਹਮਣੇ ਲਿਆਂਦੀ ਜਾ ਸਕੇ। ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਕੇ ਜਿਸ ਨੇ ਵੀ ਕਮਾਈ ਕੀਤੀ ਹੈ, ਉਸ ਕੋਲੋਂ ਇਕ-ਇਕ ਪੈਸੇ ਦਾ ਹਿਸਾਬ ਲੈ ਕੇ ਰਹਾਂਗੇ।
ਉਨ੍ਹਾਂ ਇਨ੍ਹਾਂ ਦੋਸ਼ਾਂ ਨੂੰ ਗਲਤ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵਿਜੀਲੈਂਸ ਬਿਊਰੋ ਰਾਹੀਂ ਕਿਸੇ ਨੂੰ ਨਾਜਾਇਜ਼ ਤੰਗ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੂੰ ਕਾਫੀ ਤਕਲੀਫ਼ ਹੋ ਰਹੀ ਹੈ। ਹੁਣ ਤੱਕ ਵਿਜੀਲੈਂਸ ਬਿਊਰੋ ਵੱਲੋਂ ਜੋ ਵੀ ਕਾਰਵਾਈ ਕੀਤੀ ਗਈ ਹੈ, ਉਹ ਜਨਤਾ ਦੇ ਸਾਹਮਣੇ ਹੈ। ਕੁੱਝ ਵੀ ਲੁਕਿਆ ਨਹੀਂ ਹੈ।












