ਪੰਜਾਬ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਇਸ ਵਿਚਾਲੇ ਸਿਆਸੀ ਮਾਹੌਲ ਪੂਈਂ ਤਰ੍ਹਾਂ ਭੱਖਿਆ ਹੋਇਆ ਹੈ। ਪਾਰਟੀਆਂ ਇਕ ਦੂਜੇ ਤੇ ਬਿਆਨਬਾਜ਼ੀ ਕਰ ਰਹੀਆਂ ਹਨ। ਹੁਣ ਇਸ ਵਿਚਾਲੇ ਇਕ ਹੋਰ ਖਬਰ ਸਾਹਮਣੇ ਆਈ ਹੈ। ‘ਆਪ’ ਆਗੂ ਭਗਵੰਤ ਮਾਨ ਨੇ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਚੰਨੀ ਉਨ੍ਹਾਂ ਖਿਲਾਫ ਧੂਰੀ ਤੋਂ ਚੋਣ ਲੜਨ।
‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਚਮਕੌਰ ਸਾਹਿਬ ਰਿਜ਼ਰਵ ਸੀਟ ਹੈ, ਮੈਂ ਉਥੋਂ ਚੋਣ ਨਹੀਂ ਲੜ ਸਕਦਾ ਪਰ ਚੰਨੀ ਧੂਰੀ ਤੋਂ ਵਿਧਾਨ ਸਭਾ ਚੋਣ ਲੜ ਸਕਦਾ ਹੈ। ਮੈਂ ਉਨ੍ਹਾਂ ਦਾ ਸੁਆਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸੀ.ਐਮ ਨੂੰ ਧੂਰੀ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ।












