ਨਵੀਂ ਦਿੱਲੀ: ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਭਗਵੰਤ ਮਾਨ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸੰਗਰੂਰ ਸੀਟ ਤੋਂ ਲੋਕ ਸਭਾ ਮੈਂਬਰ ਦੀ ਚੋਣ ਜਿੱਤੇ ਸੀ।
----------- Advertisement -----------
ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Published on
----------- Advertisement -----------












