September 17, 2026, 11:17 am
----------- Advertisement -----------
HomeNewsBreaking Newsਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ...

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

Published on

----------- Advertisement -----------

ਚੰਡੀਗੜ੍ਹ 16 ਸਤੰਬਰ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ ‘ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਵੀ ਸੌਂਪੇਗੀ।

ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਅਤੇ ਅਹਿਮ ਮੁੱਦਿਆਂ ‘ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ।

ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 16 ਸਤੰਬਰ 2026 ਦੇ ਹੁਕਮਾਂ ਰਾਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ‘ਜਾਗਤ ਜੋਤ ਸ੍ਰੀ ਗੁਰੂ...

PM ਮੋਦੀ ਦੇ ਜਨਮ ਦਿਨ ‘ਤੇ ਰਾਸ਼ਟਰਪਤੀ ਮੁਰਮੂ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ

PM ਨਰਿੰਦਰ ਮੋਦੀ ਦਾ ਅੱਜ 76ਵਾਂ ਜਨਮਦਿਨ ਹੈ। ਇਸ ਮੌਕੇ ‘ਤੇ ਦਿੱਲੀ ਦੇ ਕਰਤੱਵਿਆ...

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...