September 14, 2026, 5:08 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

Published on

----------- Advertisement -----------

*ਚੰਡੀਗੜ੍ਹ, 14 ਮਈ*:ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।

ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ਦੀ ਲੋੜ ਹੈ ਤਾਂ ਜੋ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਦਾ ਚੰਗੇ ਢੰਗ ਨਾਲ ਪੁਨਰਵਾਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਹੁਨਰ ਨੂੰ ਪੰਜਾਬ ਦੀ ਤਰੱਕੀ ਲਈ ਵਰਤਿਆ ਜਾ ਸਕੇ।”

ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਅਗਨੀਵੀਰਾਂ ਦੇ ਰਾਖਵੇਂਕਰਨ ਅਤੇ ਭਰਤੀ ਸਬੰਧੀ ਸਿਫਾਰਸ਼ਾਂ ਤਿਆਰ ਕਰਨ ਅਤੇ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਲਈ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸ.ਐਸ. ਸ੍ਰੀਵਾਸਤਵ ’ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ।

ਅਗਨੀਵੀਰਾਂ ਦੀ ਕਾਬਲੀਅਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੰਜਾਬ ਪੁਲਿਸ, ਜੰਗਲਾਤ ਗਾਰਡ, ਅੱਗ ਬੁਝਾਊ ਸੇਵਾਵਾਂ, ਜੇਲ੍ਹਾਂ, ਹੋਮ ਗਾਰਡ, ਪੈਸਕੋ ਅਤੇ ਸਰਕਾਰ ਦੇ ਕਈ ਹੋਰ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਅਗਨੀਵੀਰਾਂ ਦੀ ਰਾਖਵੇਂਕਰਨ ਅਤੇ ਚੋਣ ਸਬੰਧੀ ਪੈਮਾਨੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਹੁਨਰਮੰਦ ਅਤੇ ਅਨੁਸ਼ਾਸਿਤ ਨੌਜਵਾਨਾਂ ਦੀਆਂ ਸੇਵਾਵਾਂ ਨੂੰ ਸਭ ਤੋਂ ਵਧੀਆ ਢੰਗ ਨਾਲ ਵਰਤਿਆ ਜਾ ਸਕੇ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਇਤਿਹਾਸਕ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਵਜੋਂ ਵੀ ਜਾਣਿਆ ਜਾਂਦਾ ਹੈ। ਪੰਜਾਬ ਦੇ ਲੋਕਾਂ ਨੂੰ ਦੁਨੀਆ ਭਰ ਵਿੱਚ ਉਨ੍ਹਾਂ ਦੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਹੋਣ ਦਾ ਮਾਣ ਪ੍ਰਾਪਤ ਹੈ।”

ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...