April 10, 2026, 1:48 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ...

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

Published on

----------- Advertisement -----------

*ਚੰਡੀਗੜ੍ਹ, 19 ਮਾਰਚ 2026*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟੀਚਾ ਹੈ।”

ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ, “275 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ 300 ਬਿਸਤਰਿਆਂ ਵਾਲਾ ਹਸਪਤਾਲ ਅਤੇ ਇੱਕ ਮੈਡੀਕਲ ਕਾਲਜ ਹੋਵੇਗਾ,ਜਿਸ ਵਿੱਚ ਸਾਲਾਨਾ ਐਮ.ਬੀ.ਬੀ.ਐਸ. ਲਈ 100 ਸੀਟਾਂ ਹੋਣਗੀਆਂ, ਜਿਸ ਨਾਲ ਨਾ ਕੇਵਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਵਾਧਾ ਹੋਵੇਗਾ ਸਗੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਦੀ ਮਹਿੰਗੀ ਪੜ੍ਹਾਈ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।”

ਇਸ ਪੇਸ਼ਕਦਮੀ ਦੇ ਸਾਕਾਰਤਮਕ ਪ੍ਰਭਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ, “ਇੱਕ ਵਾਰ ਚਾਲੂ ਹੋਣ ਤੋਂ ਬਾਅਦ, ਸੰਸਥਾ ਨਾ ਸਿਰਫ਼ 100 ਐਮ.ਬੀ.ਬੀ.ਐਸ. ਸੀਟਾਂ ਵਿੱਚ ਵਾਧਾ ਕਰੇਗੀ , ਸਗੋਂ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੇਵਾਵਾਂ ਵੀ ਪ੍ਰਦਾਨ ਕਰੇਗੀ। ਇਹ ਸੰਸਥਾ ਰੁਜ਼ਗਾਰ ਦਾ ਇੱਕ ਵੱਡਾ ਸਰੋਤ ਹੋਵੇਗੀ, ਜਿਸ ਨਾਲ 1000 ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ ਅਤੇ ਬਹੁਤਾਂ ਨੂੰ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲੇਗਾ।”

ਸਿਹਤ ਸੰਭਾਲ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ,“ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ, ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਨੂੰ ਸ਼ਹਿਰੀ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ ਅਤੇ ਬੇਗੋਵਾਲ ਦੇ ਸਰਕਾਰੀ ਹਸਪਤਾਲ ਨੂੰ ਪੇਂਡੂ ਕੇਂਦਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਦੋਵੇਂ ਕਪੂਰਥਲਾ ਦੇ ਨਵੇਂ ਮੈਡੀਕਲ ਕਾਲਜ ਨਾਲ ਜੁੜਕੇ ਕੰਮ ਕਰਨਗੇ।”

5 ਲੱਖ ਵਰਗ ਫੁੱਟ ਤੋਂ ਵੱਧ ਦੇ ਖੇਤਰ ਵਿੱਚ ਸਥਾਪਿਤ ਕੀਤੇ ਜਾਣ ਵਾਲੇ ਇਸ ਪ੍ਰਾਜੈਕਟ ਵਿੱਚ ਛੇ ਵੱਡੇ ਆਪ੍ਰੇਸ਼ਨ ਥੀਏਟਰ, 500 ਦੀ ਸਮਰੱਥਾ ਵਾਲਾ ਆਡੀਟੋਰੀਅਮ, ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਉੱਨਤ ਡਾਇਗਨੌਸਟਿਕ ਸਹੂਲਤਾਂ, ਇੱਕ ਕੇਂਦਰੀ ਲੈਬਾਰਿਟਰੀ, ਇੱਕ ਬਲੱਡ ਬੈਂਕ ਅਤੇ ਹੁਨਰ ਲੈਬਾਂ ਅਤੇ ਅਜਾਇਬ ਘਰਾਂ ਨਾਲ ਲੈਸ ਆਧੁਨਿਕ ਸਿੱਖਿਆ ਵਿਭਾਗ ਸ਼ਾਮਲ ਹੋਣਗੇ।

ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਪ੍ਰਬੰਧ ਨਿਰਦੇਸ਼ਕ ਅਮਿਤ ਤਲਵਾੜ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋ ਦੀ ਗ੍ਰਿਫਤਾਰੀ ਨੂੰ  ਲੈ  ਕੰਚਨ ਕੁਮਾਰੀ ਭਾਬੀ ਦੀ ਮਾਂ ਦਾ ਵੱਡਾ ਬਿਆਨ

ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ...

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ (ਉਰਫ਼ ਕਮਲ ਕੌਰ ਭਾਬੀ) ਦੇ ਕਤਲ ਮਾਮਲੇ ਵਿੱਚ ਵੱਡੀ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ...

ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੋਮਣੀ ਅਕਾਲੀ ਦਲ...

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

*ਚੰਡੀਗੜ੍ਹ, 9 ਅਪ੍ਰੈਲ 2026*:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼...

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਪੰਜਾਬ ਦੇ ਕੋਟਕਪੂਰਾ ਵਿੱਚ ਹੋਏ ਫਾਇਰਿੰਗ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ...

  ਹਵਾ ਗੁਣਵੱਤਾ ਮਾਮਲੇ ‘ਚ ਦੋ ਪਾਵਰ ਪਲਾਂਟਾਂ ‘ਤੇ ਕਰੋੜਾਂ ਦਾ ਜੁਰਮਾਨਾ

ਕੇਂਦਰੀ ਹਵਾ ਗੁਣਵੱਤਾ ਮੈਨਜਮੈਂਟ ਵਲੋਂ ਦਿੱਲੀ ਦੇ 300 ਕਿਲੋਮੀਟਰ ਘੇਰੇ ਅੰਦਰ ਆਉਂਦੇ 6 ਪਾਵਰ...

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

*ਚੰਡੀਗੜ੍ਹ, 8 ਅਪ੍ਰੈਲ 2026*ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...