September 21, 2026, 3:38 pm
----------- Advertisement -----------
HomeNewsBreaking Newsਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ...

ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 6 ਜੂਨ:ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ “ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।”

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...