September 14, 2026, 5:10 pm
----------- Advertisement -----------
HomeNewsBreaking Newsਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

Published on

----------- Advertisement -----------


*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ। ਜਿਨ੍ਹਾਂ ਨੂੰ ਅਜੇ ਪੈਸੇ ਨਹੀਂ ਮਿਲੇ ਹਨ, ਉਹ ਚਿੰਤਾ ਨਾ ਕਰਨ। ਸਾਰਿਆਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸੌ ਫੀਸਦੀ ਇਮਾਨਦਾਰ ਮੁੱਖ ਮੰਤਰੀ ਹਨ। ਤਾਂ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਹਜ਼ਾਰ ਰੁਪਏ ਸਨਮਾਨ ਰਾਸ਼ੀ ਸਮੇਤ ਹੋਰ ਸਹੂਲਤਾਂ ਦੇ ਪਾ ਰਹੇ ਹਨ। ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ।

ਭਜਨ ਸੰਧਿਆ ਵਿੱਚ ਉਮੜੇ ਜਨ ਸੈਲਾਬ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ ਕਿ 1 ਜੁਲਾਈ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਸ਼ੁਰੂ ਕੀਤੀ ਸੀ, ਉਦੋਂ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਗਏ ਸਨ। 1 ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਾਣ ਵਾਲੇ ਹਨ। ਜਿਨ੍ਹਾਂ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ ਪਰ ਅਜੇ ਪੈਸੇ ਨਹੀਂ ਆਏ ਹਨ, ਉਹਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹਨਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਔਰਤਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਅਤੇ ਦਲਿਤ ਸਮਾਜ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਮਹੀਨਾ ਭੇਜੇ ਜਾ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅੱਜ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਇਮਾਨਦਾਰ ਹੈ। ਇਸ ਤੋਂ ਪਹਿਲਾਂ ਜਿੰਨੀਆਂ ਵੀ ਸਰਕਾਰਾਂ ਆਈਆਂ, ਉਹਨਾਂ ਦੇ ਸਮੇਂ ਹਮੇਸ਼ਾ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਸਨ। ਪਰ ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ ‘ਤੇ, ਉਹਨਾਂ ਦੇ ਪਰਿਵਾਰ ‘ਤੇ ਜਾਂ ਉਹਨਾਂ ਦੇ ਕਿਸੇ ਮੰਤਰੀ ‘ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਿਆ। ਪੰਜਵਾਂ ਸਾਲ ਚੱਲ ਰਿਹਾ ਹੈ ਅਤੇ ਬਿਨਾਂ ਕਿਸੇ ਦੋਸ਼ ਦੇ ਇੱਕ ਇਮਾਨਦਾਰ ਮੁੱਖ ਮੰਤਰੀ ਤੁਹਾਡੇ ਲਈ ਕੰਮ ਕਰ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਅਜੇ ਇਸ ਦੇ ਤਹਿਤ ਦੋ ਰੂਟਾਂ ਦਰਬਾਰ ਸਾਹਿਬ ਅਤੇ ਅਨੰਦਪੁਰ ਸਾਹਿਬ ‘ਤੇ ਬੱਸਾਂ ਚੱਲਦੀਆਂ ਹਨ, ਜਿਸ ਵਿੱਚ ਆਉਣ-ਜਾਣ, ਏਸੀ ਬੱਸ, ਏਸੀ ਹੋਟਲ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸਰਕਾਰ ਦਿੰਦੀ ਹੈ। 1 ਅਗਸਤ ਤੋਂ ਇਸ ਵਿੱਚ ਤਿੰਨ ਨਵੇਂ ਰੂਟ ਜੋੜੇ ਜਾ ਰਹੇ ਹਨ। ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਮੁਫ਼ਤ ਬੱਸਾਂ ਜਾਇਆ ਕਰਨਗੀਆਂ। ਅਸੀਂ ਡੇਢ ਲੱਖ ਸ਼ਰਧਾਲੂਆਂ ਨੂੰ ਇਹਨਾਂ ਥਾਵਾਂ ‘ਤੇ ਮੁਫ਼ਤ ਵਿੱਚ ਤੀਰਥ ਯਾਤਰਾ ਕਰਵਾਉਣ ਲੈ ਕੇ ਜਾਵਾਂਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸਕ ਮੰਦਰ ਹੈ, ਜਿੱਥੇ ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਲਿਖੀ, ਸੀਤਾ ਮਾਤਾ ਉੱਥੇ ਰਹੇ ਅਤੇ ਉੱਥੇ ਹੀ ਲਵ-ਕੁਸ਼ ਦਾ ਜਨਮ ਤੇ ਉਹਨਾਂ ਦੀ ਪੜ੍ਹਾਈ ਹੋਈ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲਵ-ਕੁਸ਼ ਅਤੇ ਮਾਤਾ ਸੀਤਾ ਦਾ ਇੱਕ ਬਹੁਤ ਹੀ ਸ਼ਾਨਦਾਰ ਮੰਦਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਪਟਿਆਲਾ ਸਥਿਤ ਕਾਲੀ ਮਾਤਾ ਦੇ ਮੰਦਰ ਨੂੰ ਮੁੱਖ ਮੰਤਰੀ ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਬਹੁਤ ਹੀ ਸ਼ਾਨਦਾਰ ਬਣਾ ਰਹੇ ਹਨ, ਜੋ 1 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਭਜਨ ਸੰਧਿਆ ਪੂਰੇ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਈ ਜਾ ਰਹੀ ਹੈ। ਲੋਕ ਦੱਸਦੇ ਹਨ ਕਿ ਇਹ ਪਹਿਲੀ ਅਜਿਹੀ ਸਰਕਾਰ ਆਈ ਹੈ ਜੋ ਸਨਾਤਨ ਧਰਮ ਲਈ ਜ਼ਮੀਨੀ ਪੱਧਰ ‘ਤੇ ਇੰਨਾ ਕੰਮ ਕਰ ਰਹੀ ਹੈ। ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਅਤੇ ਭਗਵੰਤ ਮਾਨ 24 ਘੰਟੇ ਤੁਹਾਡੇ ਲਈ ਲੱਗੇ ਹੋਏ ਹਨ, ਇਸ ਲਈ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...