September 22, 2026, 4:16 pm
----------- Advertisement -----------
HomeNewsBreaking Newsਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ...

ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ: ਧਾਲੀਵਾਲ

Published on

----------- Advertisement -----------

ਚੰਡੀਗੜ੍ਹ 4 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਅੱਜ ਆਪਣੇ 164ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਨਤੀਜੇ ਸਮਾਜ ਦੇ ਸਾਹਮਣੇ ਆ ਰਹੇ ਹਨ।

ਇਸ ਇਤਿਹਾਸਕ ਮੁਹਿੰਮ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ 43,127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਧਾਲੀਵਾਲ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਕੀਤੀਆਂ ਆਪਣੀਆਂ ਸਾਰੀਆਂ ਪੰਜ ਗਾਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕਰ ਦਿੱਤਾ ਹੈ, ਉੱਥੇ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਅਤੇ 1500 ਰੁਪਏ ਦੀ ਸਨਮਾਨ ਰਾਸ਼ੀ ਵੀ ਆਉਣੀ ਸ਼ੁਰੂ ਹੋ ਗਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਲੋਕ ਭਲਾਈ ਦੇ ਵਿਚਕਾਰ, ਸਰਕਾਰ ਦਾ ਮੁੱਖ ਫੋਕਸ ਸੂਬੇ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ‘ਤੇ ਵੀ ਹੈ। ਪੰਜਾਬ ਪੁਲਿਸ ਬਹੁਤ ਹੀ ਬਹਾਦਰੀ ਅਤੇ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਸਾਡੀ ਇਹ ਜੰਗ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਗੈਂਗਸਟਰਵਾਦ ਅਤੇ ਨਸ਼ਿਆਂ ਵਰਗੀਆਂ ਕਾਨੂੰਨ-ਵਿਵਸਥਾ ਦੀਆਂ ਸਮੱਸਿਆਵਾਂ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਉਖਾੜ ਨਹੀਂ ਦਿੱਤਾ ਜਾਂਦਾ।

ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ ਦਾ ਵੇਰਵਾ ਸਾਂਝਾ ਕਰਦਿਆਂ ‘ਆਪ’ ਬੁਲਾਰੇ ਨੇ ਦੱਸਿਆ ਕਿ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਪੂਰੀ ਤਾਕਤ ਨਾਲ ਚੱਲ ਰਹੀ ਹੈ। ਇਸ ਮੁਹਿੰਮ ਦੇ 489ਵੇਂ ਦਿਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦੇ ਨਾਲ- ਹੀ 187 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 71,538 ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਧਾਲੀਵਾਲ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...