March 13, 2026, 9:43 am
----------- Advertisement -----------
HomeNewsBreaking Newsਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ...

ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

Published on

----------- Advertisement -----------

ਚੰਡੀਗੜ੍ਹ, 24 ਦਸੰਬਰ:ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ।

ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਨੂੰ ਹੋਰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ਉੱਤੇ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਤਾਂ ਕਿ ਮੈਡੀਕਲ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਦਾ ਇਕੋ-ਇਕ ਮਕਸਦ ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਕਾਲਜਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਸ ਲੋਕ ਭਲਾਈ ਦੇ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਲੋਕ ਸ਼ੇਖ਼ਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਾੜਾਂ ‘ਚ ਫਿਰ ਬਦਲਿਆ ਮੌਸਮ, ਕਈ ਥਾਵਾਂ ‘ਤੇ ਹੋਈ ਬਰਫ਼ਬਾਰੀ, ਘੁੰਮਣ ਗਏ ਸੈਲਾਨੀ ਹੋਏ ਬਾਗੋ-ਬਾਗ

ਮਨਾਲੀ ਵਿਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਕਰਕੇ ਸੈਲਾਨੀਆਂ ਜੋ ਘੁੰਮਣ ਲਈ...

ਪੰਜਾਬ ਵਿੱਚ ਗੈਸ ਸਿਲੰਡਰ ਦੀ ਬੁਕਿੰਗ ਬੰਦ, ਸਰਵਰ ਕਰੈਸ਼, ਲੱਗੀਆਂ ਲੰਬੀਆ ਕਤਾਰਾਂ

ਮੱਧ ਪੂਰਬ ਵਿੱਚ ਅਮਰੀਕਾ-ਇਜ਼ਰਾਈਲ ਈਰਾਨ ਯੁੱਧ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਤੇ ਵੀ ਪਿਆ...

LPG ਸਿਲੰਡਰਾਂ ਦੀ ਜਮ੍ਹਾਖੋਰੀ-ਬਲੈਕ ‘ਤੇ ਹੋਵੇਗਾ ਸਖਤ ਐਕਸ਼ਨ, CM ਮਾਨ ਨੇ ਦਿੱਤੇ ਹੁਕਮ

ਮਿਡਲ ਈਸਟ ਵਿਚ ਅਮਰੀਕਾ ਤੇ ਇਜਰਾਈਲ ਦੇ ਈਰਾਨ ਜੰਗ ਦਾ ਅਸਰ ਪੰਜਾਬ ਵਿਚ ਵੇਖਣ...

ਸਿੱਧੂ ਮੂਸੇਵਾਲਾ ਕ/ਤ/ਲ ਕੇਸ ਦੇ ਦੋਸ਼ੀ ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ।...

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

*ਚੰਡੀਗੜ੍ਹ, 11 ਮਾਰਚ 2026:*ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ...

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

*ਚੰਡੀਗੜ੍ਹ, 6 ਮਾਰਚ 2026*:ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ...

ਸਿੰਗਰ ਰਾਣਾ ਸਹੋਤਾ ‘ਤੇ ਹੋਇਆ ਹਮਲਾ, ਕਾਲੇ ਰੰਗ ਦੀ ਗੱਡੀ ‘ਚ ਸਵਾਰ ਲੋਕਾਂ ਨੇ ਚਲਾਈਆਂ ਗੋਲੀਆਂ

ਪੰਜਾਬ ਦੀ ਮਿਊਜਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਰਾਣਾ ਸਹੋਤਾ ‘ਤੇ ਨਵਾਂਸ਼ਹਿਰ ਨੇੜੇ ਅਣਪਛਾਤੇ ਹਮਲਾਵਰਾਂ...

ਪੰਜਾਬ ‘ਚ ਜੰਗ ਦਾ ਅਸਰ, ਖਾਦ ਫੈਕਟਰੀ ‘ਚ ਯੂਰੀਆ ਦਾ ਉਤਪਾਦਨ ਬੰਦ

ਅਮਰੀਕਾ–ਇਰਾਨ ਜੰਗ ਦਾ ਅਸਰ ਹੁਣ ਪੰਜਾਬ ਦੇ ਕਾਰਖਾਨਿਆਂ ‘ਤੇ ਵੀ ਪੈਣ ਲੱਗਿਆ ਹੈ, ਜਿਸ...

Air India ਨੇ ਸਰਚਾਰਜ ਵਧਾਇਆ,ਟਿਕਟਾਂ 18,000 ਰੁਪਏ ਤੱਕ ਹੋ ਜਾਣਗੀਆਂ ਮਹਿੰਗੀਆਂ

ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਦੀ ਵਜ੍ਹਾ ਤੋਂ ਹਵਾਈ ਸਫਰ ਮਹਿੰਗਾ ਹੋ ਗਿਆ...