ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ ਪਰਿਵਾਰਾਂ ਨੂੰ ਰਾਸ਼ਨ ਕਾਰਡ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਦੀ ਚੋਣ 19.25 ਲੱਖ ਔਨਲਾਈਨ ਅਰਜ਼ੀਆਂ ਦੀ ਡਿਜੀਟਲ ਤੇ ਪਾਰਦਰਸ਼ੀ ਢੰਗ ਨਾਲ ਜਾਂਚ ਕਰਨ ਤੋਂ ਬਾਅਦ ਕੀਤੀ ਗਈ ਹੈ।
ਇਨ੍ਹਾਂ ਵਿੱਚ ਮਜ਼ਦੂਰ, ਵਿਧਵਾਵਾਂ, ਕੱਚੇ ਘਰਾਂ ਵਿੱਚ ਰਹਿਣ ਵਾਲੇ ਅਤੇ ਈ-ਸ਼੍ਰਮ ਪੋਰਟਲ ‘ਤੇ ਰਜਿਸਟਰਡ 3.9 ਲੱਖ ਅਸੰਗਠਿਤ ਕਾਮੇ ਸ਼ਾਮਲ ਹਨ। ਨਵੇਂ ਰਾਸ਼ਨ ਕਾਰਡ ਧਾਰਕਾਂ ਨੂੰ “ਮੇਰੀ ਰਸੋਈ” ਯੋਜਨਾ ਦੇ ਤਹਿਤ ਮੁਫਤ ਭੋਜਨ ਕਿੱਟਾਂ ਵੀ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਚੀ ਵਿੱਚ ਹੋਰ ਲੋੜਵੰਦ ਪਰਿਵਾਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਅਗਲੇ 10 ਤੋਂ 15 ਦਿਨਾਂ ਤੱਕ ਜਾਰੀ ਰਹੇਗੀ।
CM ਮਾਨ ਨੇ ਰਾਸ਼ਨ ਕਾਰਡ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ
1. 10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ
ਪੰਜਾਬ ਸਰਕਾਰ ਨੇ 10 ਲੱਖ ਨਵੇਂ ਲਾਭਪਾਤਰੀਆਂ ਲਈ ਰਾਸ਼ਨ ਕਾਰਡ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਰਡ ਬਣ ਗਏ ਹਨ ਅਤੇ ਜਲਦੀ ਹੀ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾ ਦਿੱਤੇ ਜਾਣਗੇ।












