ਮੋਹਾਲੀ: ਆਮ ਆਦਮੀ ਪਾਰਟੀ ਆਗੂ ਤੇ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ ਨੇ ਮੋਹਾਲੀ ਵਿਖੇ ਰੋਡ ਸ਼ੋਅ ਕੱਢਿਆ। ਉਨ੍ਹਾਂ ਨੇ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ‘ਚ ਰੋਡ ਸ਼ੋਅ ਕੱਢਿਆ। ਮਾਨ ਨੇ ਇਸ ਮੌਕੇ ਵਿਰੋਧੀਆਂ ‘ਤੇ ਜੰਮ ਕੇ ਰਗੜੇ ਲਾਏ। ਕਾਂਗਰਸ ‘ਤੇ ਰਗੜੇ ਲਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਇਕ-ਇਕ ਸਾਲ ਲਈ ਪੰਜ ਨਵੇਂ ਮੁੱਖ ਮੰਤਰੀ ਬਣਾ ਸਕਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਮੋਹਾਲੀ ਦੇ ਲੋਕ ਬਦਲਾਅ ਲਈ ਤਿਆਰ ਰਹਿਣ। ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਅਤੇ ਬਾਦਲ ਪਰਿਵਾਰ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਅਜਿਹਾ ਸਿਸਟਮ ਲੈ ਕੇ ਆਵਾਂਗੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਅੰਦਰ ਹੀ ਰੁਜ਼ਗਾਰ ਮਿਲੇਗਾ ਅਤੇ ਉਨ੍ਹਾਂ ਨੂੰ ਨੌਕਰੀਆਂ ਲਈ ਬਾਹਰਲੇ ਮੁਲਕਾਂ ‘ਚ ਧੱਕੇ ਨਹੀਂ ਖਾਣੇ ਪੈਣਗੇ।












