August 3, 2026, 11:30 am
----------- Advertisement -----------
HomeNewsBreaking Newsਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਖਟਕੜ ਕਲਾਂ 'ਚ ਸਹੁੰ ਚੁੱਕਣਗੇ ਭਗਵੰਤ...

ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਖਟਕੜ ਕਲਾਂ ‘ਚ ਸਹੁੰ ਚੁੱਕਣਗੇ ਭਗਵੰਤ ਮਾਨ

Published on

----------- Advertisement -----------

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12.30 ਵਜੇ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਸਮਾਗਮ ਵਿੱਚ ਲਗਭਗ 2 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮਰਦ ਬਸੰਤੀ ਰੰਗ ਦੀ ਦਸਤਾਰ ਅਤੇ ਔਰਤਾਂ ਉਸੇ ਰੰਗ ਦਾ ਦੁਪੱਟਾ ਜਾਂ ਚੁੰਨੀ ਪਹਿਨ ਕੇ ਖਟਕੜ ਕਲਾਂ ਪਹੁੰਚਣਗੇ। ਇਸ ਸਮਾਰੋਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਕੈਬਨਿਟ ਮੌਜੂਦ ਰਹੇਗੀ।

ਖਟਕੜ ਕਲਾਂ ਵਿੱਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ। ਜਿਸ ਵਿੱਚ 3 ਪਲੇਟਫਾਰਮ ਬਣਾਏ ਗਏ ਹਨ। ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐੱਲ ਪੁਰੋਹਿਤ ਪਹਿਲੀ ਸਟੇਜ ‘ਤੇ ਹੋਣਗੇ। ਦੂਜੇ ਨੰਬਰ ‘ਤੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਬੈਠਣਗੇ। ਤੀਜੇ ਨੰਬਰ ‘ਤੇ ਪੰਜਾਬ ਦੇ ਸਾਰੇ 116 ਵਿਧਾਇਕਾਂ ਲਈ ਕੁਰਸੀ ਰੱਖੀ ਗਈ ਹੈ। ਸੁਰੱਖਿਆ ਲਈ ਕਰੀਬ 10,000 ਜਵਾਨ ਤਾਇਨਾਤ ਕੀਤੇ ਗਏ ਹਨ। ਸਹੁੰ ਚੁੱਕ ਸਮਾਗਮ 100 ਏਕੜ ਦੀ ਜਗ੍ਹਾ ‘ਤੇ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...