June 1, 2026, 3:09 pm
----------- Advertisement -----------
HomeNewsBreaking NewsCM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

Published on

----------- Advertisement -----------

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਵੱਲੋਂ ਜਿੱਤੇ ਗਏ ਸਾਰੇ ਨਗਰ ਨਿਗਮਾਂ ਤੇ ਕੌਂਸਲਾਂ ਵਿਚ ਮੇਅਰ ਤੇ ਚੇਅਰਮੈਨਾਂ ਦੇ ਨਾਵਾਂ ਦਾ ਅੰਤਿਮ ਫੈਸਲਾ ਕਰਨਗੇ। ਪਾਰਟੀ ਦੀ ਕੋਰ ਕਮੇਟੀ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਤੋਂ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਰਣਨੀਤਕ ਨਿਯੁਕਤੀਆਂ ਕੀਤੀਆਂ ਜਾ ਸਕਣ।

ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਵੱਖ-ਵੱਖ ਨਗਰ ਕੌਂਸਲਾਂ ਵਿਚ ਮੇਅਰ, ਪ੍ਰਧਾਨ ਤੇ ਹੋਰ ਅਧਿਕਾਰੀਆਂ ਦੇ ਨਾਂ ਨੂੰ ਆਖਰੀ ਰੂਪ ਦੇ ਸਕਦੀ ਹੈ। 29 ਮਈ ਨੂੰ 104 ਸਥਾਨਕ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਗਏ ਸਨ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਨੇ ਸਭ ਤੋਂ ਬੇਹਤਰ ਪ੍ਰਦਰਸ਼ਨ ਕੀਤਾ।

ਪਾਰਟੀ ਨੇ 8 ਵਿਚੋਂ 5 ਨਗਰ ਨਿਗਮਾਂ ਵਿਚ ਬੜ੍ਹਤ ਹਾਸਲ ਕਰਨ ਦੇ ਨਾਲ-ਨਾਲ ਕੁੱਲ 958 ਵਾਰਡਾਂ ਵਿਚ ਜਿੱਤ ਦਰਜ ਕੀਤਾ 8 ਮੁੱਖ ਨਗਰ ਨਿਗਮਾਂ ਨੂੰ ਮੋਗਾ, ਬਰਨਾਲਾ, ਬਠਿੰਡਾ, ਬਟਾਲਾ ਵਿਚ ਸਪੱਸ਼ਟ ਬਹੁਮਤ ਮਿਲਿਆ। ਦੂਜੇ ਪਾਸੇ ਮੋਹਾਲੀ ਨਗਰ ਨਿਗਮ ਵਿਚ 26 ਵਾਰਡ ਜਿੱਤ ਕੇ ਪਾਰਟੀ ਸਭ ਤੋ ਪਾਰਟੀ ਵਜੋਂ ਉਭਰੀ।

ਦੂਜੇ ਪਾਸੇ ਵਿਰੋਧੀ ਪਾਰਟੀਆਂ ਨੂੰ ਕੁਝ ਚੁਣੇ ਹੋਏ ਸ਼ਹਿਰਾਂ ਵਿਚ ਸਫਲਤਾ ਮਿਲੀ। ਕਪੂਰਥਲਾ ਨਗਰ ਨਿਗਮ ਵਿਚ ਕਾਂਗਰਸ ਨੇ 50 ਵਿਚੋਂ 31 ਵਾਰਡ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਤੇ ਆਪ ਨੂੰ ਪਿੱਛੇ ਛੱਡ ਦਿੱਤਾ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਅਬੋਹਰ ਨਗਰ ਨਿਗਮ ਵਿਚ 28 ਵਾਰਡ ਜਿੱਤ ਕੇ ਇਤਿਹਾਸ ਰਚ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...