ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਸੀਐਮ ਮਾਨ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਇਹ ਸਮਾਗਮ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।
ਮੁੱਖ ਮੰਤਰੀ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਦਾ ਸਨਮਾਨ ਵੀ ਕਰਨਗੇ। ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਸ਼ਹੀਦਾਂ ਦਾ ਜਨਮ ਸ਼ਹੀਦੀ ਦਿਵਸ ਸੂਬਾ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਮਹਾਨ ਸ਼ਖਸੀਅਤਾਂ ਦੇ ਇਤਿਹਾਸ ਬਾਰੇ ਜਾਣ ਸਕਣ। ਦੱਸਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਸਵੇਰੇ 10.45 ਵਜੇ ਦੇ ਕਰੀਬ ਲੁਧਿਆਣਾ ਪਹੁੰਚਣਗੇ।












