ਫ਼ਿਰੋਜ਼ਪੁਰ ਵਿਚ ਵਾਪਰੇ ਸੜਕ ਹਾਦਸੇ ‘ਤੇ ਸੀਐਮ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਚੜ੍ਹਦੀ ਸਵੇਰ ਕੈਂਟਰ ਅਤੇ ਪਿੱਕਅਪ ਗੱਡੀ ਦੀ ਆਪਸੀ ਟਕਰ ਕਾਰਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਵਿਆਹ ਸਮਾਗਮ ਲਈ ਜਾ ਰਹੇ ਵੇਟਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।