July 25, 2026, 11:25 am
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

Published on

----------- Advertisement -----------

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ, ਜਦੋਂ ਸ਼ਿਰੋਮਣੀ ਅਕਾਲੀ ਦਲ (ਬਾਦਲ) ਦੇ ਮਾਨਸਾ ਤੋਂ ਜ਼ਿਲ੍ਹਾ ਯੂਥ ਪ੍ਰਧਾਨ ਹਨੀਸ਼ ਬੰਸਲ ਆਪਣੇ ਸਹਿਯੋਗੀਆਂ ਸਮੇਤ ਅਧਿਕਾਰਤ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ‘ਆਪ’ ਪਰਿਵਾਰ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਹਨੀਸ਼ ਬੰਸਲ ਸ਼ਿਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ ਅਤੇ ਪਾਰਟੀ ਦੇ ਕਈ ਅਹਿਮ ਤੇ ਜ਼ਿੰਮੇਵਾਰ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਤੋਂ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀਆਂ ਰਹੀਆਂ ਹਨ। ਹਨੀਸ਼ ਬੰਸਲ ਵਰਗੇ ਜੁਝਾਰੂ ਯੂਥ ਆਗੂ ਦੇ ਆਉਣ ਨਾਲ ਮਾਨਸਾ ਵਿੱਚ ਪਾਰਟੀ ਦੀ ਤਾਕਤ ਦੁੱਗਣੀ ਹੋਵੇਗੀ। ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

ਉੱਥੇ ਹੀ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹਨੀਸ਼ ਬੰਸਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਇਨ੍ਹਾਂ ਨੀਤੀਆਂ ਨੂੰ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...