November 17, 2026, 8:25 pm
----------- Advertisement -----------
HomeNewsBreaking Newsਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ ਮਾਨ ਸਰਕਾਰ ਨੇ 1000...

ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ ਮਾਨ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਕਰਜ਼ਾ!

Published on

----------- Advertisement -----------

 ਪੰਜਾਬ ਸਿਰ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੁੰਦੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਨ ਲਈ ਚੁੱਕੇ ਜਾ ਰਹੇ ਲਗਾਤਾਰ ਕਰਜ਼ੇ ਹੋਰ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬ ਸਰਕਾਰ ਨੇ 1000 ਕਰੋੜ ਰੁਪਏ ਦਾ ਹੋਰ ਕਰਜ਼ਾ ਚੁੱਕ ਲਿਆ ਹੈ, ਜਿਸ ਨਾਲ ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਈ ਹੈ। ਜ਼ਿਕਰਯੋਗ ਹੈ ਕਿ ਸੀਐਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹੁਣ ਤੱਕ ਲਗਭਗ 1 ਲੱਖ ਹਜ਼ਾਰ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਲੈਂਡ ਪੁਲਿੰਗ ਸਕੀਮ ਦੇ ਤਹਿਤ ਵਿਕਾਸ ਕੰਮਾਂ ਲਈ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਸੂਬੇ ਭਰ ਵਿੱਚ 24000 ਏਕੜ ਜ਼ਮੀਨ ਐਕਵਾਇਰ ਕੀਤੇ ਜਾਣ ਦੀ ਕਵਾਇਦ ਹੈ, ਜਿਸ ਦੇ ਖਰਚੇ ਪੂਰੇ ਕਰਨ ਲਈ ਇਹ ਕਰਜ਼ਾ ਚੁੱਕਿਆ ਗਿਆ ਦੱਸਿਆ ਜਾ ਰਿਹਾ ਹੈ।

ਸਰਕਾਰੀ ਸਟਾਕ ਵੇਚ ਕੇ 21 ਸਾਲਾਂ ਲਈ ਚੁੱਕਿਆ ਕਰਜ਼

ਸਰਕਾਰੀ ਦਸਤਾਵੇਜ਼ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ 28 ਮਈ ਨੂੰ 21 ਸਾਲਾਂ ਲਈ ਭਾਵ 2046 ਤੱਕ ਲਈ ਲਿਆ ਗਿਆ ਹੈ। ਪੰਜਾਬ ਵੱਲੋਂ ਜਾਰੀ ਅਧਿਸੂਚਨਾ ਤਹਿਤ ਇਹ ਕਰਜ਼ਾ, ਯੋਜਨਾਵਾਂ ਅਤੇ ਵਿਕਾਸ ਕਾਰਜਾਂ ਵਰਗੇ ਪੂੰਜੀਗਤ ਖਰਚਿਆਂ ਨੂੰ ਵਿੱਤ ਦੇਣ ਲਈ ਲਿਆ ਗਿਆ ਹੈ, ਜਿਸ ਲਈ ਕੇਂਦਰ ਸਰਕਾਰ ਤੋਂ (ਧਾਰਾ 293(3) ਦੇ ਤਹਿਤ) ਤਹਿਤ ਮਨਜੂਰੀ ਲਈ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ 1000 ਕਰੋੜ ਰੁਪਏ ਦਾ ਇਹ ਕਰਜ਼ਾ ਸਰਕਾਰੀ ਸਟਾਕ ਬਾਂਡ ਖੁੱਲ੍ਹੀ ਮਾਰਕੀਟ ਵਿੱਚ ਨੀਲਾਮੀ ਰਾਹੀਂ ਵੇਚ ਕੇ ਲਿਆ ਗਿਆ ਹੈ।

ਕੇਂਦਰ ਵੱਲੋਂ ਕਰਜ਼ਾ ਹੱਦ ਘਟਾਉਣ ਤੋਂ ਤੁਰੰਤ ਬਾਅਦ ਚੁੱਕਿਆ ਕਰਜ਼ਾ

ਪੰਜਾਬ ਸਰਕਾਰ ਵੱਲੋਂ ਇਹ ਕਰਜ਼ਾ ਕੇਂਦਰ ਸਰਕਾਰ ਵੱਲੋਂ ਕਰਜ਼ਾ ਹੱਦ ‘ਚ ਕੀਤੀ ਕਟੌਤੀ ਤੋਂ ਤੁਰੰਤ ਬਾਅਦ ਚੁੱਕਿਆ ਗਿਆ ਕਦਮ ਹੈ। ਦੱਸ ਦਈਏ ਕਿ 21 ਮਈ ਨੂੰ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ’ਚ ਚਲੰਤ ਮਾਲੀ ਸਾਲ ਦੇ ਪਹਿਲੇ 9 ਮਹੀਨਿਆਂ ਲਈ 21,905 ਕਰੋੜ ਰੁਪਏ ਕਰਜ਼ਾ ਹੱਦ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰੀ ਵਿੱਤ ਮੰਤਰਾਲੇ ਤਰਫ਼ੋਂ ਜੋ ਪੰਜਾਬ ਲਈ ਸਾਲ 2025-26 ਲਈ ਸਮੁੱਚੀ ਕਰਜ਼ਾ ਸੀਮਾ ਦਾ ਖ਼ਾਕਾ ਤਿਆਰ ਕੀਤਾ ਗਿਆ ਸੀ, ਉਸ ਅਨੁਸਾਰ ਪੰਜਾਬ, ਚਾਲੂ ਵਿੱਤੀ ਸਾਲ ਦੌਰਾਨ 51,176.40 ਕਰੋੜ ਰੁਪਏ ਦਾ ਕਰਜ਼ਾ ਚੁੱਕ ਸਕਦਾ ਹੈ। ਇਸ ਲਿਹਾਜ਼ ਨਾਲ 9 ਮਹੀਨਿਆਂ ਦੀ ਕਰਜ਼ਾ ਹੱਦ 38,382 ਕਰੋੜ ਰੁਪਏ ਬਣਦੀ ਹੈ ਪ੍ਰੰਤੂ ਕੇਂਦਰ ਨੇ ਪ੍ਰਵਾਨਗੀ ਸਿਰਫ਼ 21,905 ਕਰੋੜ ਦੀ ਦਿੱਤੀ ਸੀ, ਮਤਲਬ ਕਿ ਇਨ੍ਹਾਂ 9 ਮਹੀਨਿਆਂ ਲਈ ਕਰਜ਼ਾ ਹੱਦ ਵਿੱਚ 16,477 ਕਰੋੜ ਦੀ ਕਟੌਤੀ ਕਰ ਦਿੱਤੀ ਸੀ।

ਪੰਜਾਬ ਦੀ ਖੇਤੀ ‘ਤੇ ਕਿੰਨਾ ਕਰਜ਼ਾ ? (Punjab Farmer Debt)

ਜਾਣਕਾਰੀ ਅਨੁਸਾਰ ਲੋਕ ਸਭਾ ਵੱਲੋਂ ਫਰਵਰੀ ‘ਚ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਸਿਰ ਖੇਤੀ ਕਰਜ਼ਾ ਇੱਕ ਲੱਖ ਕਰੋੜ ਰੁਪਏ ਤੋਂ ਪਾਰ ਹੋ ਗਿਆ ਹੈ, ਜਿਸ ਕਾਰਨ ਪੰਜਾਬ ‘ਚ ਕਿਸਾਨੀ ਸੰਕਟ ‘ਚ ਹੈ। 

ਪੰਜਾਬ ਦੀ ਖੇਤੀ ‘ਤੇ ਕਰਜ਼ੇ ਅਨੁਸਾਰ, ਪ੍ਰਾਈਵੇਟ ਬੈਂਕਾਂ ਦਾ 85,460 ਹਜ਼ਾਰ ਕਰੋੜ ਰੁਪਏ ਕਰਜ਼ਾ, ਜਦਕਿ ਕੋਆਪ੍ਰੇਟਿਵ ਬੈਂਕਾਂ ਦਾ 10 ਹਜ਼ਾਰ ਕਰੋੜ ਅਤੇ ਖੇਤਰੀ ਪੇਂਡੂ ਬੈਂਕਾਂ ਦਾ 8 ਹਜ਼ਾਰ ਕਰੋੜ ਤੋਂ ਕਰਜ਼ਾ ਪਾਰ ਹੈ। ਭਾਰਤੀ ਰਿਜ਼ਰਵ ਬੈਂਕ (RBI) ਅਤੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (NABARD) ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਸਾਰੇ ਕਰਜ਼ੇ 31.03.2024 ਤੱਕ ਬਕਾਇਆ ਹਨ।

ਪੰਜਾਬ ਦੇ ਹਰ ਕਿਸਾਨ ਪਰਿਵਾਰ ‘ਤੇ ਕਿੰਨਾ ਕਰਜ਼ਾ ?

ਇਸ ਸਾਲ ਮਾਰਚ ਮਹੀਨੇ ਕੇਂਦਰੀ ਖੇਤੀ ਰਾਜ ਮੰਤਰੀ ਰਾਮਨਾਥ ਠਾਕੁਰ ਵੱਲੋਂ ਸੰਸਦ ’ਚ ਦੇਸ਼ ਦੇ ਕਰਜ਼ਾਈ ਕਿਸਾਨਾਂ ਦਾ ਅੰਕੜਾ ਵੀ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਦਾ ਤੀਜਾ ਨੰਬਰ ਸੀ। ਵੱਖ ਵੱਖ ਸੂਬਿਆਂ ‘ਤੇ ਆਧਾਰਤ ਇਸ ਸੂਚੀ ਦੇ ਅੰਕੜਿਆਂ ਤਹਿਤ ਪੰਜਾਬ ਵਿੱਚ ਹਰੇਕ ਕਿਸਾਨ ਪਰਿਵਾਰ ਦੇ ਸਿਰ ’ਤੇ 2.03 ਲੱਖ ਰੁਪਏ ਦਾ ਕਰਜਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...