September 13, 2026, 1:33 am
----------- Advertisement -----------
HomeNewsBreaking Newsਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

Published on

----------- Advertisement -----------

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਪਟਿਆਲਾ ਦੇ ਹਸਪਤਾਲ ’ਚ ਆਪਣੀਆਂ ਦੋਹਾਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਉਹ ਆਪ੍ਰੇਸ਼ਨ ਦਾ ਪੂਰਾ ਖਰਚਾ ਖ਼ੁਦ ਉਠਾਉਣ ਲਈ ਤਿਆਰ ਹਨ। 

ਭਾਈ ਰਾਜੋਆਣਾ ਨੇ ਪਟੀਸ਼ਨ ਵਿਚ ਆਪਣੀਆਂ ਅੱਖਾਂ ’ਚ ਮੋਤਿਆਬਿੰਦ ਦੀ ਸਮੱਸਿਆ ਦਾ ਜ਼ਿਕਰ ਕੀਤਾ ਹੈ। ਪਟੀਸ਼ਨ ਮੁਤਾਬਕ 27 ਜਨਵਰੀ ਨੂੰ ਪੀਜੀਆਈ ਐੱਮਈਆਰ, ਚੰਡੀਗੜ੍ਹ ਦੇ ਡਾਕਟਰ ਨੇ ਜਾਂਚ ਕਰਨ ਦੇ ਬਾਅਦ ਦੋਹਾਂ ਅੱਖਾਂ ’ਚ ਮੋਤਿਆਬਿੰਦ ਦੀ ਸਥਿਤੀ ਨੂੰ ਪਹਿਲਾਂ ਵਰਗੀ ਦੱਸਿਆ ਸੀ ਤੇ ਕਿਹਾ ਸੀ ਕਿ ਜੇਕਰ ਉਹ ਐਨਕਾਂ ਨਾਲ 6/6 ਦ੍ਰਿਸ਼ਟੀ ਪੜ੍ਹ ਪਾ ਰਿਹਾ ਹੈ, ਇਸ ਲਈ ਮੋਤਿਆਬਿੰਦ ਦਾ ਆਪ੍ਰੇਸ਼ਨ ਟਾਲਿਆ ਜਾ ਸਕਦਾ ਹੈ। ਇਸ ਤੋਂ ਬਾਅਦ ਜੇਲ੍ਹ ਹਸਪਤਾਲ ਦੇ ਡਾਕਟਰਾਂ ਨੇ ਡਾ. ਆਰਐੱਸ ਰੰਧਾਵਾ ਆਈ ਹਸਪਤਾਲ ਤੋਂ ਵੀ ਸਲਾਹ ਲਈ। ਡਾਕਟਰ ਮੁਤਾਬਕ ਜੇ ਮੋਤਿਆਬਿੰਦ ਦਾ ਆਪ੍ਰੇਸ਼ਨ ਹੋ ਜਾਂਦਾ ਹੈ, ਤਾਂ ਰਾਜੋਆਨਾ ਨੂੰ ਪਾਵਰ ਵਾਲੀ ਐਨਕ ਲਾਉਣ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਅੱਖਾਂ ਦੇ ਆਲੇ-ਦੁਆਲੇ ਹੋਣ ਵਾਲੀ ਖੁਜਲੀ ਦੀ ਸਮੱਸਿਆ ਖ਼ਤਮ ਹੋ ਸਕਦੀ ਹੈ।

ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪਟਿਆਲਾ ਕੇਂਦਰੀ ਜੇਲ੍ਹ ਦੇ ਹਸਪਤਾਲ ’ਚ ਮੋਤਿਆਬਿੰਦ ਆਪ੍ਰੇਸ਼ਨ ਦੀ ਸਹੂਲਤ ਨਹੀਂ ਹੈ। ਪ੍ਰਸਤਾਵਿਤ ਹਸਪਤਾਲ ਜੇਲ੍ਹ ਤੋਂ ਲਗਭਗ ਦੋ ਕਿਲੋਮੀਟਰ ਦੀ ਦੂਰੀ ‘ਤੇ ਹੈ। ਪਟੀਸ਼ਨਕਰਤਾ ਨੇ ਅਦਾਲਤ ਤੋਂ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਪੁਲਿਸ ਸੁਰੱਖਿਆ ’ਚ ਹਸਪਤਾਲ ਲਿਜਾ ਕੇ ਦੋਹਾਂ ਅੱਖਾਂ ਦਾ ਆਪ੍ਰੇਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਕੇਂਦਰੀ ਜੇਲ੍ਹ ਪਟਿਆਲਾ ਭੇਜ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...