September 18, 2026, 2:45 pm
----------- Advertisement -----------
HomeNewsBreaking Newsਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

Published on

----------- Advertisement -----------

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ ਹੈ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸ਼ਾਮ 4 ਵਜੇ ਇਸ ਦਾ ਉਦਘਾਟਨ ਕਰਨਗੇ। ਉਨ੍ਹਾਂ ਦੇ ਨਾਲ ਕੇਂਦਰੀ ਸਹਿਕਾਰਤਾ ਅਤੇ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਕ੍ਰਿਸ਼ਨ ਪਾਲ ਗੁਰਜਰ ਵੀ ਹੋਣਗੇ।
ਦਿਲਚਸਪ ਗੱਲ ਇਹ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਲ ਹੀ ਵਿੱਚ ਸ਼ਹਿਰ ਵਿੱਚ ਓਲਾ, ਉਬੇਰ ਅਤੇ ਇਨਡਰਾਈਵ ਦੇ ਲਾਇਸੈਂਸ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤੇ ਹਨ। ਇਹ ਲਾਂਚਿੰਗ ਉਸ ਤੋਂ ਬਾਅਦ ਹੋ ਰਹੀ ਹੈ। ਇਸ ਮਾਡਲ ਵਿਚ ਡਰਾਈਵਰਾਂ ਨੂੰ ਸਿਰਫ ਕਰਮਚਾਰੀ ਨਹੀਂ, ਸਗੋਂ ਪਲੇਟਫਾਰਮ ਵਿੱਚ ਹਿੱਸੇਦਾਰ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ।

ਓਲਾ ਅਤੇ ਉਬੇਰ ਵਰਗੀਆਂ ਐਪਾਂ ਪੀਕ ਆਵਰਸ ਵਿਚ ਕਿਰਾਇਆ ਅਚਾਨਕ ਵਧ ਜਾਂਦਾ ਹੈ, ਜਿਸ ਨਾਲ ਪੈਸੇਂਜਰਸ ਪ੍ਰੇਸ਼ਾਨ ਹੁੰਦੇ ਹਨ। ਭਾਰਤ ਟੈਕਸੀ ਐਪ ਨਾਲ ਅਜਿਹਾ ਨਹੀਂ ਹੋਵੇਗਾ। ਕਿਰਾਇਆ ਸਥਿਰ ਰੱਖਣ ਦੀ ਕੋਸਿਸ਼ ਕੀਤੀ ਜਾਵੇਗੀ, ਕਿਉਂਕਿ ਇਹ ਐਪ ਇੱਕ ਸਰਕਾਰੀ ਪਹਿਲਕਦਮੀ ਦਾ ਹਿੱਸਾ ਹੈ, ਯਾਤਰੀਆਂ ਨੂੰ ਕਿਫਾਇਤੀ ਅਤੇ ਭਰੋਸੇਮੰਦ ਸੇਵਾ ਮਿਲੇਗੀ।
ਕੇਂਦਰ ਸਰਕਾਰ ਦਾ ਸਹਿਕਾਰੀ ਮਾਡਲ ਭਾਰਤ ਦਾ ਪਹਿਲਾ ਕੈਬ-ਰਾਈਡਿੰਗ ਪਲੇਟਫਾਰਮ ਹੈ। ਇਸਨੂੰ ਓਲਾ, ਉਬੇਰ ਅਤੇ ਰੈਪਿਡੋ ਵਰਗੀਆਂ ਕੰਪਨੀਆਂ ਦੇ ਵਿਕਲਪ ਵਜੋਂ ਲਾਂਚ ਕੀਤਾ ਗਿਆ ਸੀ। ਇਸ ਵਿਚ ਡਰਾਈਵਰਾਂ ਨੂੰ “ਸਾਰਥੀ” ਕਿਹਾ ਜਾਂਦਾ ਹੈ। ਇਸ ਮਾਡਲ ਵਿੱਚ, “ਸਾਰਥੀ” (ਡਰਾਈਵਰ) ਨਾ ਸਿਰਫ਼ ਸਰਵਿਸ ਪ੍ਰੋਵਾਈਡਰ ਹਨ, ਸਗੋਂ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਵੀ ਹਿੱਸਾ ਲੈਂਦੇ ਹਨ ਅਤੇ ਬੋਰਡ ਮੈਂਬਰਾਂ ਵਜੋਂ ਸੇਵਾ ਨਿਭਾ ਸਕਦੇ ਹਨ। ਇਸ ਤੋਂ ਇਲਾਵਾ, ਸ਼ੇਅਰ ਖਰੀਦ ਕੇ, “ਸਾਰਥੀ” ਕੰਪਨੀ ਦੇ ਸ਼ੇਅਰ ਹੋਲਡਰ ਵੀ ਬਣ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...