October 8, 2026, 7:23 pm
----------- Advertisement -----------
HomeNewsBreaking Newsਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

Published on

----------- Advertisement -----------

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ‘ਚ ਆਯੋਜਿਤ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਦੌਰਾਨ ਪੰਜਾਬ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ।

ਹੈਨਰੀ ਸਿੱਧੂ ਦੇ ਆਮ ਆਦਮੀ ਪਾਰਟੀ ਸ਼ਾਮਲ ਹੋਣ ਨੂੰ ਪੰਜਾਬ ‘ਚ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਜੋ ਦੇਖਿਆ ਜਾ ਰਿਹਾ ਹੈ। ਹੈਨਰੀ ਸਿੱਧੂ ਦਾ ਪਾਰਟੀ ‘ਚ ਸ਼ਾਮਲ ਹੋਣਾ, ਆਮ ਆਦਮੀ ਪਾਰਟੀ ਲਈ ਇੱਕ ਰਣਨੀਤਕ ਲਾਭ ਵਜੋਂ ਦੇਖਿਆ ਜਾ ਰਿਹਾ ਹੈ। ਉਹ ਕਾਂਗਰਸ ਨਾਲ ਜੁੜੇ ਇੱਕ ਪ੍ਰਮੁੱਖ ਰਾਜਨੀਤਿਕ ਪਰਿਵਾਰ ਦਾ ਹਿੱਸਾ ਸਨ। ਉਨ੍ਹਾਂ ਦਾ ਪਾਰਟੀ ਛੱਡ ਜਾਣਾ, ਕਾਂਗਰਸ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਹੈਨਰੀ ਸਿੱਧੂ ਦਾ ਸਵਾਗਤ ਕੀਤਾ। ਹੈਨਰੀ ਸਿੱਧੂ ਦੇ ਨਾਲ ਉਨ੍ਹਾਂ ਦੇ ਹੋਰ ਵੀ ਕਈ ਕਾਂਗਰਸੀ ਸਾਥੀਆਂ ਨੇ ਆਮ ਆਦਮੀ ਪਾਰਟੀ ਜੁਆਇਨ ਕੀਤੀ। ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਭਵਿੱਖ ‘ਚ ਫਾਇਦਾ ਮਿਲੇਗਾ।

ਦੂਜੇ ਪਾਸੇ, ਰਜਿੰਦਰ ਕੌਰ ਭੱਠਲ ਜੋ ਕਿ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਇੱਕ ਸੀਨੀਅਰ ਕਾਂਗਰਸੀ ਨੇਤਾ ਹਨ, ਉਨ੍ਹਾਂ ਦੇ ਭਤੀਜੇ ਦਾ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣਾ ਰਾਜਨੀਤਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...