ਵਧੀਆ ਸ਼੍ਰੋਮਣੀ ਕਮੇਟੀ ਮੈਂਬਰ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਿਲਾਂ, ਬੀਬੀ ਜਗੀਰ ਕੌਰ ਨੇ ਰੱਖੀ ਇਹ ਮੰਗ
ਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬਾਰੇ ਅੱਪਸ਼ਬਦ ਬੋਲਣ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂਮੋਟੋ ਨੋਟਿਸ ਲਿਆ ਗਿਆ ਸੀ। ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਤਬਲ ਕੀਤਾ ਸੀ। ਅੱਜ ਬੀਬੀ ਜਾਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਗਿਆ ਸੀ। ਅੱਜ ਬੀਬੀ ਜਾਗੀਰ ਕੌਰ ਆਪਣਾ ਪੱਖ ਰੱਖਣ ਲਈ ਮਹਿਲਾ ਕਮਿਸ਼ਨ ਦਫਤਰ ਪਹੁੰਚ ਗਏ ਹਨ।ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।