November 18, 2026, 2:43 am
----------- Advertisement -----------
HomeNewsBreaking News1 ਜੂਨ ਤੋਂ ਬਦਲਣ ਵਾਲੀ ਤੁਹਾਡੀ ਜ਼ਿੰਦਗੀ, ਜਾਣੋ ਹੋਣ ਜਾ ਰਹੇ ਨੇ...

1 ਜੂਨ ਤੋਂ ਬਦਲਣ ਵਾਲੀ ਤੁਹਾਡੀ ਜ਼ਿੰਦਗੀ, ਜਾਣੋ ਹੋਣ ਜਾ ਰਹੇ ਨੇ ਕਿਹੜੇ-ਕਿਹੜੇ ਵੱਡੇ ਬਦਲਾਅ ?

Published on

----------- Advertisement -----------

 ਐਤਵਾਰ ਨੂੰ 1 ਤਰੀਕ ਹੈ ਅਤੇ ਨਵਾਂ ਮਹੀਨਾ ਜੂਨ ਸ਼ੁਰੂ ਹੋ ਜਾਵੇਗਾ। ਅਸੀਂ ਅਕਸਰ ਹੀ ਦੇਖਦੇ ਹਾਂ ਕਿ ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਕਈ ਤਰ੍ਹਾਂ ਦੇ ਬਦਲਾਅ ਹੁੰਦੇ ਹਨ ਜਿੰਨਾਂ ਨਾਲ ਆਮ ਆਦਮੀ ਅਤੇ ਆਮ ਆਦਮੀ ਦੀ ਜੇਬ੍ਹ ‘ਤੇ ਸਿੱਧਾ ਅਸਰ ਪੈਂਦਾ ਹੈ। ਇਸ ਵਾਰ ਜੂਨ ਮਹੀਨੇ ਦੇ ਸ਼ੁਰੂ ਹੋਣ ਦੇ ਨਾਲ ਕਈ ਬਦਲਾਅ ਵੀ ਹੋਣਗੇ।

ਪਹਿਲਾਂ ਗੱਲ ਕੀਤੀ ਜਾਵੇ EPFO ਦੀ ਤਾਂ ਇਸਦਾ ਮਤਲਬ ਹੁੰਦਾ ਹੈ ਕਰਮਚਾਰੀ ਭਵਿੱਖ ਨਿਧੀ ਸੰਗਠਨ। ਇਹ ਭਾਰਤ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਅਧੀਨ ਇੱਕ ਸੰਗਠਨ ਹੈ, ਜੋ ਕਰਮਚਾਰੀ ਭਵਿੱਖ ਨਿਧੀ ਭਾਵ ਕਿ EPF ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਦੇਖਭਾਲ ਕਰਦਾ ਹੈ। ਭਾਰਤ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਵਿਭਾਗ ਅਧੀਨ ਆਉਣ ਵਾਲੇ ਈਪੀਐਫਓ ਵਿੱਚ 1 ਜੂਨ ਤੋਂ ਵੱਡਾ ਬਦਲਾਅ ਹੋ ਸਕਦਾ ਹੈ। ਸਰਕਾਰ 1 ਜੂਨ ਨੂੰ EPFO  3.0 ਲਾਂਚ ਕਰ ਸਕਦੀ ਹੈ। EPFO 3.0 ਦੇ ਤਹਿਤ ਈਪੀਐਫਓ ਦੇ ਅਧੀਨ ਆਉਣ ਵਾਲੇ ਕਰੋੜਾਂ ਕਰਮਚਾਰੀ ਸਿੱਧੇ ATM ਦੀ ਮਦਦ ਨਾਲ ਪੀਐਫ ਖਾਤੇ ਵਿਚੋਂ ਕਢਵਾ ਸਕਣਗੇ।

ਲਗਭਗ ਹਰੇਕ ਆਮ ਘਰ ਵਿੱਚ ਵਰਤੇ ਜਾਂਦੇ LPG ਗੈਸ ਸਿਲੰਡਰ ਦੀਆਂ ਕੀਮਤਾਂ ਦੀ ਤਾਂ ਆਇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਬਦਲਾਅ ਕਰਦੀਆਂ ਹਨ। ਹੁਣ ਭਲਕੇ 1 ਜੂਨ ਨੂੰ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਹੋ ਸਕਦਾ ਹੈ।

ਇਸ ਤੋਂ ਬਾਅਦ ਗੱਲ ਕਰਦੇ ਆਂ CNG, PNG ਅਤੇ ATF ਈਂਧਨਾਂ ਦੀ ਤਾਂ ਰਸੋਈ ਗੈਸ ਦੀ ਤਰ੍ਹਾਂ ਹਰ ਮਹੀਨੇ ਪਹਿਲੀ ਤਾਰੀਕ ਨੂੰ CNG, PNG ਅਤੇ ATF ਦੀਆਂ ਕੀਮਤਾਂ ਵਿਚ ਵੀ ਸੋਧ ਕੀਤਾ ਜਾ ਸਕਦਾ ਹੈ। ਅੱਜ ਕੱਲ੍ਹ ਜ਼ਿਆਦਾਤਰ ਗੱਡੀਆਂ ਕਾਰਾਂ ਖਾਸ ਕਰਕੇ ਟੈਕਸੀਆਂ CNG ਤੇ ਵੀ ਚਲਦਿਆਂ ਹਨ ਅਤੇ ਇਸ ਦੇ ਭਾਅ ਵਿੱਚ ਬਦਲਾਅ ਆਉਣ ਨਾਲ ਆਮ ਲੋਕਾਂ ਦੀ ਜੇਬ੍ਹ ਤੇ ਸਿੱਧਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

ਹੁਣ ਕ੍ਰੇਡਿਟ ਕਾਰਡ ਦੀ ਗੱਲ ਕਰਦੇ ਆਂ ਤਾਂ ਕੋਟਕ ਮਹਿੰਦਰਾ ਬੈਂਕ ਆਪਣੇ ਕਝ ਚੁਣੀਂਦੇ ਕ੍ਰੇਡਿਟ ਕਾਰਡ ਉਤੇ ਇਕ ਤੈਅ ਲਿਮਿਟ ਦੇ ਬਾਅਦ ਪੈਟਰੋਲ, ਡੀਜ਼ਲ ਅਤੇ CNG ਖਰੀਦ ਉਤੇ 1 ਫੀਸਦੀ ਦਾ ਨਵਾਂ ਚਾਰਜ ਵਸੂਲੇਗਾ। ਬੈਂਕ ਨੇ ਅਲੱਗ ਅਲੱਗ ਕਾਰਡ ਲਈ 35000 ਰੁਪਏ ਅਤੇ 50000 ਰੁਪਏ ਦੀ ਲਿਮਿਟ ਤੈਅ ਕੀਤੀ ਹੈ। ਜੇਕਰ ਕੋਈ ਗ੍ਰਾਹਕ ਇੱਕ ਬਿਲਿੰਗ ਸਾਈਕਲ ਵਿੱਚ ਇਸ ਲਿਮਿਟ ਦੇ ਅੱਗੇ ਖਰੀਦਾਰੀ ਕਰਦਾ ਹੈ ਤਾਂ ਉਸ ਨੂੰ 1 ਫੀਸਦੀ ਨਵੀਂ ਫੀਸ ਵੀ ਦੇਣੀ ਪਵੇਗੀ।

ਇਹ ਨਵੇਂ ਐਲਾਨ ਅਤੇ ਬਦਲਾਅ ਭਲਕੇ ਭਾਵ ਕਿ 1 ਜੂਨ ਤੋਂ ਹੋ ਸਕਦੇ ਹਨਅਤੇ ਹੁਣ ਦੇਖਣਾ ਹੋਵੇਗਾ ਕਿ ਇਹ ਬਦਲਾਅ ਹੋਣ ਦੀ ਸੂਰਤ ਵਿੱਚ ਆਮ ਲੋਕਾਂ ਦੀ ਜ਼ਿੰਦਗੀ ‘ਤੇ ਕੀ ਅਸਰ ਪੈਂਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...