September 7, 2026, 2:45 am
----------- Advertisement -----------
HomeNewsBreaking News‘ਬਿਕਰਮ ਮਜੀਠੀਆ ਦੀ ਹਟਾਈ ਗਈ Z+ ਸਕਿਓਰਿਟੀ’! ਸੁਖਬੀਰ ਬਾਦਲ ਨੇ ਪੋਸਟ ਪਾ...

‘ਬਿਕਰਮ ਮਜੀਠੀਆ ਦੀ ਹਟਾਈ ਗਈ Z+ ਸਕਿਓਰਿਟੀ’! ਸੁਖਬੀਰ ਬਾਦਲ ਨੇ ਪੋਸਟ ਪਾ ਕੇ ਕੀਤਾ ਵੱਡਾ ਦਾਅਵਾ

Published on

----------- Advertisement -----------

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਮਜੀਠੀਆ ਨਾਲ ਨਾ ਸਿਰਫ ਧੱਕਾ ਹੋ ਰਿਹਾ ਹੈ, ਸਗੋਂ ਬਦਲੇ ਦੀ ਭਾਵਨਾ ਕਰਕੇ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਸੁਖਬੀਰ ਸਿੰਘ ਬਾਦਲ ਨੇ ਪੋਸਟ ਵਿੱਚ ਕਿਹਾ ਕਿ ਬਿਕਰਮ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਹੈ ਕਿ ਬਿਕਰਮ ਮਜੀਠੀਆ ਨੂੰ ਝੂਠੇ ਡਰੱਗ ਮਾਮਲੇ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੁਖਬੀਰ ਬਾਦਲ ਨੇ ਇਸ ਮਾਮਲੇ ਵਿਚ ਕਈ ਸਵਾਲ ਚੁੱਕੇ ਹਨ। ਦੱਸ ਦੇਈਏ ਕਿ ਮਜੀਠੀਆ ਮਾਮਲੇ ਵਿਚ ਅੱਜ ਹੀ ਪੰਜਵੀਂ ਵਾਰ SIT ਬਦਲੀ ਗਈ ਹੈ। ਸੁਖਬੀਰ ਬਾਦਲ ਦੇ ਇਸ ਟਵੀਟ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਪਾਈ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ‘ਤੇ ਜਿਹੜਾ ਮਾਮਲਾ ਦਰਜ ਹੈ, ਅਜੇ ਤੱਕ ਉਸ ਨਾਲ ਜੁੜੇ ਕੋਈ ਸਬੂਤ ਪੇਸ਼ ਨਹੀਂ ਹੋ ਪਾ ਰਹੇ ਹਨ ਤੇ ਵਾਰ-ਵਾਰ SIT ਬਦਲੀ ਜਾ ਰਹੀ ਹੈ। ਸਿਰਫ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ। ਪੋਸਟ ਵਿਚ ਸੁਖਬੀਰ ਬਾਦਲ ਨੇ ਇਹ ਵੀ ਲਿਖਿਆ ਕਿ ਉਨ੍ਹਾਂ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਹਮਲਾ ਕਰਨ ਵਾਲੇ ਨਾਰਾਇਣ ਚੌੜਾ ਨੂੰ ਵੀ ਬਹੁਤ ਆਸਾਨੀ ਨਾਲ ਜ਼ਮਾਨਤ ਦੇ ਦਿੱਤੀ ਜਾਂਦੀ ਹੈ ਇਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਨ੍ਹਾਂ ਖਿਲਾਫ ਸਾਜ਼ਿਸ਼ਾਂ ਘੜ੍ਹੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...