ਚੰਡੀਗੜ੍ਹ: ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਯੂਥ ਅਕਾਲੀ ਦਲ ਦੇ ਪੇਜ਼ ‘ਤੇ ਬਿਕਰਮ ਮਜੀਠੀਆ ਦੀਆਂ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਸਾਂਝੀਆਂ ਹੋਇਆ ਹਨ। ਇੱਥੇ ਤੁਹਾਨੂੰ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਮਜੀਠੀਆ ‘ਤੇ ਨਸ਼ਾ ਤਸਕਰੀ ਦੇ ਮਾਮਲੇ ‘ਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸੀ। ਹੁਣ ਉਨ੍ਹਾਂ ਦੀਆਂ ਇਹ ਤਸਵੀਰਾਂ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕ ਰਹੀਆਂ ਹਨ।
ਇਹ ਪਤਾ ਨਹੀਂ ਲੱਗਾ ਕਿ ਤਸਵੀਰਾਂ ਪੁਰਾਣੀ ਹਨ ਜਾਂ ਨਵੀਂਆਂ। ਇਸ ਸਭ ਦੇ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਨਵੇਂ ਸਾਲ ਦੀ ਆਮਦ ‘ਤੇ ਗੁਰੂਘਰ ਨਤਮਸਤਕ ਹੋਣ ਦੀਆਂ ਹਨ। ਫੇਸਬੁੱਕ ਤੇ ਟਵਿੱਟਰ ‘ਤੇ ਫੋਟੋਆਂ ਸਾਂਝੀਆਂ ਕਰਨ ਮਗਰੋਂ ਸੂਬੇ ਦੀ ਸਿਆਸਤ ਭੱਖ ਗਈ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਸੈਸ਼ਨ ਕੋਰਟ ‘ਚ ਜ਼ਮਾਨਤ ਲਈ ਅਰਜ਼ੀ ਲਾਈ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਰੁਖ ਕੀਤਾ ਸੀ ਹੁਣ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ।