ਚੰਡੀਗੜ੍ਹ: ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ‘ਤੇ ਸਵਾਲ ਉੱਠ ਰਹੇ ਹਨ। ਦੂਜੇ ਪਾਸੇ ਹੁਣ ਪੁਲਿਸ ਮਜੀਠੀਆ ਦੀ ਭਾਲ ਲਈ ਹੋਰ ਛਾਪੇਮਾਰੀ ਕਰ ਰਹੀ ਹੈ। ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਤੋਂ ਇਲਾਵਾ ਪੰਜਾਬ ਪੁਲੀਸ ਵੀ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਅਤੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਕੋਲ ਪੁੱਜੀ। ਹਾਲਾਂਕਿ ਉੱਥੇ ਮਜੀਠੀਆ ਨਹੀਂ ਮਿਲੇ।
ਦੂਜੇ ਪਾਸੇ ਮਜੀਠੀਆ ਦੀਆਂ ਨਵੀਆਂ ਤੇ ਪੁਰਾਣੀਆਂ ਤਸਵੀਰਾਂ ਦੇ ਸਵਾਲ ‘ਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬਿਕਰਮ ਮਜੀਠੀਆ ਹਰ ਨਵੇਂ ਸਾਲ ਦੇ ਪਹਿਲੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ। ਉਨ੍ਹਾਂ ਸਪੱਸ਼ਟ ਨਹੀਂ ਕਿਹਾ, ਪਰ ਇਹ ਸੰਕੇਤ ਦਿੱਤਾ ਕਿ ਮਜੀਠੀਆ ਦੀਆਂ ਇਹ ਤਸਵੀਰਾਂ ਸ਼ਨੀਵਾਰ ਯਾਨੀ 1 ਜਨਵਰੀ 2022 ਦੀਆਂ ਹੀ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਸੈਸ਼ਨ ਕੋਰਟ ‘ਚ ਜ਼ਮਾਨਤ ਲਈ ਅਰਜ਼ੀ ਲਾਈ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਰੁਖ ਕੀਤਾ ਸੀ ਹੁਣ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ।