ਅੰਮ੍ਰਿਤਸਰ: ਅਕਾਲੀ ਆਗੂ ਬਿਕਰਮ ਮਜੀਠੀਆ ਦੀ ਪਤਨੀ ਮਜੀਠਾ ਹਲਕੇ ਤੋਂ ਚੋਣ ਲੜ ਰਹੀ ਹੈ। ਇਸਦੇ ਚਲਦੇ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਪਰ ਇਸ ਤੋਂ ਪਹਿਲਾਂ ਉਹ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਨਤਮਸਤਕ ਹੋਏ। । ਇਸ ਮੌਕੇ ਉਨ੍ਹਾਂ ਨਾਲ ਮਜੀਠਾ ਹਲਕੇ ਦੇ ਅਕਾਲੀ ਦਲ ਵਰਕਰ ਵਿਸ਼ੇਸ਼ ਤੌਰ ’ਤੇ ਮੌਜੂਦ ਹਨ। ਗੁਨੀਵ ਮਜੀਠੀਆ ਨੇ ਕਿਹਾ ਕਿ ਇਸ ਵਾਰ ਉਹ ਮਜੀਠਾ ਹਲਕਾ ਵਾਸੀਆਂ ਦੀ ਮਦਦ ਤੇ ਪਿਆਰ ਨਾਲ ਚੋਣ ਜਿੱਤਣਗੇ ਅਤੇ ਆਪਣਾ ਚੋਣ ਪ੍ਰਚਾਰ ਸਿਰਫ਼ ਮਜੀਠਾ ਹਲਕੇ ਵਿੱਚ ਹੀ ਕਰਨਗੇ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ ਮਾਝੇ ਦੇ ਜਰਨੈਲ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਚੈਲੰਜ ਤੋਂ ਬਾਅਦ ਉਨ੍ਹਾਂ ਨੇ ਆਪਣੀ ਸੀਟ ਛੱਡ ਦਿੱਤੀ ਤੇ ਹੁਣ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਰਹੇ ਹਨ।












