November 17, 2026, 12:16 am
----------- Advertisement -----------
HomeNewsBreaking Newsਕੋਰਟ ਨੇ ਅੱਜ ਵੀ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਰਾਹਤ,ਮੰਗਲਵਾਰ ਨੂੰ ਹੋਵੇਗੀ...

ਕੋਰਟ ਨੇ ਅੱਜ ਵੀ ਨਹੀਂ ਦਿੱਤੀ ਬਿਕਰਮ ਮਜੀਠੀਆ ਨੂੰ ਰਾਹਤ,ਮੰਗਲਵਾਰ ਨੂੰ ਹੋਵੇਗੀ ਪੁਲਿਸ ਕਸਟਡੀ ਮਾਮਲੇ ਤੇ ਸੁਣਵਾਈ

Published on

----------- Advertisement -----------

ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਤੇ ਹੁਣ ਮਾਮਲੇ ਦੀ ਸੁਣਵਾਈ ਮੁੜ ਮੰਗਲਵਾਰ ਨੂੰ ਹੋਵੇਗੀ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦੁਬਾਰਾ ਸੁਣਵਾਈ ਹੋਈ। ਇਸ ਦੌਰਾਨ ਉਨ੍ਹਾਂ ਦੇ ਨਵੇਂ ਚਾਰ ਦਿਨਾਂ ਦੇ ਰਿਮਾਂਡ ’ਤੇ ਬਹਿਸ ਹੋਈ। ਵੀਰਵਾਰ ਨੂੰ ਮਾਮਲਾ ਅਦਾਲਤ ਵਿਚ ਸੀ, ਪਰ ਰਿਮਾਂਡ ਆਰਡਰ ਅਦਾਲਤ ਵਿਚ ਪਹੁੰਚਣ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਹਾਲਾਂਕਿ, ਸੁਣਵਾਈ ਖਤਮ ਹੋਣ ਤੋਂ ਬਾਅਦ ਹੀ ਆਦੇਸ਼ ਦੀ ਕਾਪੀ ਅਦਾਲਤ ਵਿਚ ਪਹੁੰਚੀ। ਮਜੀਠੀਆ ਦੀ ਪਟੀਸ਼ਨ ਵਿਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਜੀਠੀਆ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 25 ਜੂਨ ਨੂੰ ਸਵੇਰੇ 9 ਵਜੇ ਦੇ ਕਰੀਬ ਪੁਲਿਸ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਪਹੁੰਚੀ। ਪਰ ਉਨ੍ਹਾਂ ਨੂੰ 11.20 ਵਜੇ ਤੱਕ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਿਆ ਗਿਆ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਇਸ ਤੋਂ ਪਹਿਲਾਂ 2 ਜੁਲਾਈ ਨੂੰ ਮਜੀਠੀਆ ਨੂੰ ਉਨ੍ਹਾਂ ਦੇ 7 ਦਿਨਾਂ ਦੇ ਰਿਮਾਂਡ ਦੇ ਅੰਤ ’ਤੇ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਵਿਜੀਲੈਂਸ ਨੇ ਜਾਂਚ ਵਿਚ ਉਨ੍ਹਾਂ ਦੀ ਜਾਇਦਾਦ ਬਾਰੇ ਨਵੀਆਂ ਗੱਲਾਂ ਸਾਹਮਣੇ ਲਿਆਂਦੀਆਂ ਹਨ। ਵਿਜੀਲੈਂਸ ਨੇ ਇਹ ਵੀ ਕਿਹਾ ਕਿ ਉਸ ਨੂੰ ਮਾਮਲੇ ਦੀ ਜਾਂਚ ਲਈ ਯੂ.ਪੀ. ਦੇ ਗੋਰਖਪੁਰ ਜਾਣਾ ਪਵੇਗਾ। ਸਾਰੇ ਤੱਥ ਸੁਣਨ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦਾ ਰਿਮਾਂਡ ਦਿੱਤਾ ਜੋ ਕਿ ਐਤਵਾਰ ਨੂੰ ਖਤਮ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...