September 18, 2026, 12:05 am
----------- Advertisement -----------
HomeNewsBreaking Newsਮੋਹਾਲੀ ਕੋਰਟ 'ਚ ਆਤਮ ਸਮਰਪਣ ਕਰਨਗੇ ਮਜੀਠੀਆ! SC ਤੋਂ ਮਿਲੀ ਰਾਹਤ ਹੋਈ...

ਮੋਹਾਲੀ ਕੋਰਟ ‘ਚ ਆਤਮ ਸਮਰਪਣ ਕਰਨਗੇ ਮਜੀਠੀਆ! SC ਤੋਂ ਮਿਲੀ ਰਾਹਤ ਹੋਈ ਖ਼ਤਮ

Published on

----------- Advertisement -----------

ਚੰਡੀਗੜ੍ਹ: ਡਰੱਗਜ਼ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ ਖਤਮ ਹੋ ਗਈ ਹੈ। ਉਹ ਅੱਜ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਇਸ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕਰਨਗੇ। ਮੀਡਿਆ ਰਿਪੋਰਟਾਂ ਮੁਤਾਬਕ ਮਜੀਠੀਆ ਅੱਜ ਆਤਮ ਸਮਰਪਣ ਕਰ ਦੇਣਗੇ। ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਪੂਰਾ ਦਿਨ ਇੰਤਜ਼ਾਰ ਕੀਤਾ ਪਰ ਮਜੀਠੀਆ ਆਤਮ ਸਮਰਪਣ ਕਰਨ ਨਹੀਂ ਆਏ।

ਅਕਾਲੀ ਦਲ ਨੇ ਕਾਂਗਰਸ ‘ਤੇ ਲਾਏ ਹਨ ਦੋਸ਼

ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ ‘ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਚੋਣ ਲੜਨ ਲਈ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। ਉਧਰ, ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।

ਮਜੀਠੀਆ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਸੀ ਰੋਕ

ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ। ਫਿਰ ਉਹ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।

ਸਿੱਧੂ ਖਿਲਾਫ ਚੋਣ ਲੜ ਰਹੇ ਹਨ ਮਜੀਠੀਆ

ਜ਼ਿਕਰਯੋਗ ਹੈ ਕਿ ਮਾਝੇ ਦੇ ਅਕਾਲੀ ਆਗੂ ਬਿਕਰਮ ਮਜੀਠੀਆ ਇਸ ਵਾਰ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਰੁੱਧ ਚੋਣ ਲੜ ਰਹੇ ਹਨ। ਇਸ ਤੋਂ ਪਹਿਲਾਂ ਉਹ ਮਜੀਠਾ ਸੀਟ ਤੋਂ ਉਮੀਦਵਾਰ ਸਨ। ਜਦੋਂ ਸਿੱਧੂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਲਈ ਕਿਹਾ ਤਾਂ ਉਹ ਉਥੋਂ ਵੀ ਚੋਣ ਮੈਦਾਨ ਵਿੱਚ ਉਤਰੇ। ਇਸ ਤੋਂ ਬਾਅਦ ਸਿੱਧੂ ਨੇ ਚੁਣੌਤੀ ਦਿੱਤੀ ਕਿ ਉਹ ਮਜੀਠਾ ਸੀਟ ਛੱਡ ਕੇ ਉਸੇ ਸੀਟ ਤੋਂ ਚੋਣ ਲੜਨ। ਮਜੀਠੀਆ ਨੇ ਵੀ ਉਹ ਸ਼ਰਤ ਮੰਨ ਲਈ ਹੁਣ ਇਸ ਸੀਟ ‘ਤੇ ਕੌਣ ਬਾਜ਼ੀ ਮਾਰਦਾ ਹੈ ਉਹ ਆਉਣ ਵਾਲੀ 10 ਮਾਰਚ ਨੂੰ ਹੀ ਪਤਾ ਲਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...