ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ ‘ਚ ਦਰਜ ਐਫਆਈਆਰ ਨੰਬਰ 91 ਦੇ ਮਾਮਲੇ ‘ਚ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਐਫਆਈਆਰ ‘ਚ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਥਾਣੇ ਤੋਂ ਪੁਲਿਸ ਹਿਰਾਸਤ ‘ਚੋਂ ਛੁਡਵਾਉਣ ਸਮੇਤ ਕਈ ਹੋਰ ਦੋਸ਼ ਲਗਾਏ ਗਏ ਸਨ। ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਲਕਾ ਮਜੀਠੀਆ ਤੇ ਸਮੁੱਚੇ ਅਕਾਲੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ।
----------- Advertisement -----------
ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ
Published on
----------- Advertisement -----------












