ਬਟਾਲਾ : ਵਿਧਾਨਸਭਾ ਹਲਕਾ ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਅਤੇ 80-85 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮੀਡਿਆ ਰਿਪੋਰਟਾਂ ਮੁਤਾਬਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਧਾਰਾ 188 ਤਹਿਤ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ਫਤਹਿਜੰਗ ਸਿੰਘ ਬਾਜਵਾ ਵੱਲੋਂ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਰੋਡ ਸ਼ੋਅ ਕੱਢਿਆ ਗਿਆ ਸੀ। ਇਸੇ ਰੋਡ ਸ਼ੋਅ ਦੌਰਾਨ ਭਾਜਪਾ ਦੀ ਧੜੇਬੰਦੀ ਸਾਹਮਣੇ ਆਈ ਸੀ ਅਤੇ ਦੋ ਸੀਨੀਅਰ ਆਗੂਆਂ ‘ਚ ਗੁੱਥਮ ਗੁੱਥਾ ਵੀ ਹੋਈ ਸੀ। ਅਬਜ਼ਰਵਰ ਦੀ ਰਿਪੋਰਟ ਤਹਿਤ ਐੱਸਡੀਐੱਮ ਕਮ ਰਿਟਰਨਿੰਗ ਅਫ਼ਸਰ ਬਟਾਲਾ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਭਾਜਪਾ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ ਜਿਸ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।
----------- Advertisement -----------
ਚੋਣ ਜ਼ਾਬਤੇ ਦੀ ਉਲੰਘਣਾ ‘ਤੇ BJP ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ‘ਤੇ ਕੇਸ ਦਰਜ
Published on
----------- Advertisement -----------












