October 12, 2026, 3:43 pm
----------- Advertisement -----------
HomeNewsBreaking Newsਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਪੇਂਡੂ ਰੁਜ਼ਗਾਰ ਸਕੀਮ ਵਿੱਚ ਵੱਡੇ ਬਦਲਾਅ ਕਰਕੇ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਯੋਜਨਾਬੱਧ ਤਰੀਕੇ ਨਾਲ ਕਮਜ਼ੋਰ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤਾਜ਼ਾ ਅੰਕੜਿਆਂ ਨੇ ਉਨ੍ਹਾਂ ਖਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ ਜੋ ‘ਆਪ’ ਵੱਲੋਂ ਉਠਾਏ ਗਏ ਸਨ, ਜਦੋਂ ਇਸ ਸਕੀਮ ਦਾ ਨਾਂ ਬਦਲ ਕੇ VB-G RAM-G ਰੱਖਿਆ ਗਿਆ ਸੀ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਪ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਾਜਪਾ ਨੇ ਵਾਰ-ਵਾਰ ਦਾਅਵਾ ਕੀਤਾ ਸੀ ਕਿ ਸਿਰਫ਼ ਸਕੀਮ ਦਾ ਨਾਂ ਬਦਲਿਆ ਗਿਆ ਹੈ ਅਤੇ ਬਾਕੀ ਸਭ ਕੁਝ ਪਹਿਲਾਂ ਵਰਗਾ ਹੀ ਹੈ। ਹਾਲਾਂਕਿ, ਸਕੀਮ ਦੇ ਅੰਦਰ ਕਈ ਅਜਿਹੇ ਅੰਗ ਬਦਲ ਦਿੱਤੇ ਗਏ ਹਨ ਜੋ ਰੁਜ਼ਗਾਰ ਪੈਦਾ ਕਰਦੇ ਸਨ। ਹੁਣ ਅਸਲੀਅਤ ਲੋਕਾਂ ਦੇ ਸਾਹਮਣੇ ਹੈ। ਭਾਜਪਾ ਸਰਕਾਰ ਨੇ ਇਸ ਦੇਸ਼ ਦੇ ਗਰੀਬਾਂ ਅਤੇ ਮਜ਼ਦੂਰਾਂ ਦੇ ਰੁਜ਼ਗਾਰ ‘ਤੇ ਕਰਾਰੀ ਚੋਟ ਮਾਰੀ ਹੈ।”

ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ, “ਪਿਛਲੇ ਸਾਲ ਦੇ ਮੁਕਾਬਲੇ ਇਸ ਸਕੀਮ ਰਾਹੀਂ ਲਗਭਗ 9.56 ਕਰੋੜ ਘੱਟ ਦਿਹਾੜੀਆਂ ਦਾ ਰੁਜ਼ਗਾਰ ਪੈਦਾ ਹੋਇਆ ਹੈ। ਜਦੋਂ ਕਿ ਪਿਛਲੇ ਸਾਲ ਲਗਭਗ 30 ਕਰੋੜ ਦਿਹਾੜੀਆਂ ਪੈਦਾ ਹੋਈਆਂ ਸਨ, ਇਸ ਸਾਲ ਇਹ ਅੰਕੜਾ ਘੱਟ ਕੇ ਲਗਭਗ 20.4 ਕਰੋੜ ਰਹਿ ਗਿਆ ਹੈ, ਜੋ ਕਿ ਪੇਂਡੂ ਮਜ਼ਦੂਰਾਂ ਲਈ ਉਪਲਬਧ ਰੁਜ਼ਗਾਰ ਵਿੱਚ ਇੱਕ ਵੱਡੀ ਗਿਰਾਵਟ ਨੂੰ ਦਰਸਾਉਂਦਾ ਹੈ।”

ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ, “ਇਸ ਦਾ ਅਸਰ ਖਾਸ ਕਰਕੇ ਦਲਿਤ ਅਤੇ ਪੱਛੜੇ ਵਰਗਾਂ ‘ਤੇ ਬਹੁਤ ਜ਼ਿਆਦਾ ਪਿਆ ਹੈ। ਇਸ ਸਕੀਮ ਅਧੀਨ ਆਉਂਦੇ ਲਗਭਗ 87% ਮਜ਼ਦੂਰ ਅਨੁਸੂਚਿਤ ਜਾਤੀ (ਐਸੀ) ਅਤੇ ਅਨੁਸੂਚਿਤ ਜਨਜਾਤੀ (ਐਸਟੀ) ਭਾਈਚਾਰਿਆਂ ਨਾਲ ਸਬੰਧਤ ਹਨ ਅਤੇ ਭਾਜਪਾ ਸਰਕਾਰ ਦੇ ਬਦਲਾਅ ਨੇ ਇਹਨਾਂ ਭਾਈਚਾਰਿਆਂ ਨੂੰ ਹੋਰ ਹਾਸ਼ੀਏ ‘ਤੇ ਧੱਕ ਦਿੱਤਾ ਹੈ। ਅਜਿਹਾ ਇਸ ਲਈ ਹੈ ਕਿਉਂਕਿ ਭਾਜਪਾ ਦਲਿਤ ਵਿਰੋਧੀ ਹੈ ਅਤੇ ਉਹਨਾਂ ਨਾਲ ਨਫ਼ਰਤ ਕਰਦੀ ਹੈ। ਭਾਜਪਾ ਸਰਕਾਰ ਨੇ ਸਭ ਤੋਂ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਅਤੇ ਦਿਹਾੜੀ ‘ਤੇ ਸਭ ਤੋਂ ਵੱਡਾ ਵਾਰ ਕੀਤਾ ਹੈ। ਇਸ ਤੋਂ ਸਾਫ਼ ਹੁੰਦਾ ਹੈ ਕਿ ਭਾਜਪਾ ਗਰੀਬਾਂ ਅਤੇ ਦਲਿਤਾਂ ਨੂੰ ਰੁਜ਼ਗਾਰ ਤੋਂ ਦੂਰ ਕਰ ਰਹੀ ਹੈ।”

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਭਾਜਪਾ ਇਸ ਸਕੀਮ ਤਹਿਤ ਰੁਜ਼ਗਾਰ ਵਧਾ ਕੇ 125 ਦਿਨ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਕੰਮ ਦੇ ਮੌਕੇ ਵਧਾਉਣ ਦੀ ਬਜਾਏ ਸਰਕਾਰ ਨੇ ਮਜ਼ਦੂਰਾਂ ਲਈ ਉਪਲਬਧ ਦਿਹਾੜੀਆਂ ਦੀ ਗਿਣਤੀ ਘਟਾ ਦਿੱਤੀ ਹੈ।”

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, “ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਭਾਜਪਾ ਸਰਕਾਰ ਦਲਿਤਾਂ, ਗਰੀਬਾਂ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਤੋਂ ਵਾਂਝਾ ਕਰ ਰਹੀ ਹੈ। ਉਨ੍ਹਾਂ ਨੇ ਸਕੀਮ ਦਾ ਨਾਂ ਬਦਲਿਆ, ਪਰ ਨਾਲ ਹੀ ਇਸ ਦੇ ਅੰਗਾਂ ਨੂੰ ਵੀ ਬਦਲ ਦਿੱਤਾ ਅਤੇ ਇਸ ਤੋਂ ਮਿਲਣ ਵਾਲੇ ਰੁਜ਼ਗਾਰ ਨੂੰ ਕਮਜ਼ੋਰ ਕਰ ਦਿੱਤਾ। ਭਾਜਪਾ ਸਰਕਾਰ ਨੇ ਆਪਣੇ ਕੰਮਾਂ ਰਾਹੀਂ ਦਿਖਾ ਦਿੱਤਾ ਹੈ ਕਿ ਉਹ ਦੇਸ਼ ਦੇ ਗਰੀਬਾਂ, ਦਲਿਤਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੀ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...