September 11, 2026, 11:17 am
----------- Advertisement -----------
HomeNewsBreaking Newsਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

Published on

----------- Advertisement -----------

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਵਿਰੋਧੀ ਪਾਰਟੀਆਂ, ਖ਼ਾਸ ਕਰਕੇ ਬੀਜੇਪੀ, ਪੰਜਾਬ ਵਿੱਚ ਲੋਕਾਂ ਦੀਆਂ ਲਾਸ਼ਾਂ ‘ਤੇ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੀਆਂ। ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਜਾ ਕੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਜੋ ਮਾਸ ਅਤੇ ਲਾਸ਼ਾਂ ਦੀ ਭਾਲ ਵਿੱਚ ਭਟਕਦੀਆਂ ਹਨ। ਇਨ੍ਹਾਂ ਕੋਲ ਪੰਜਾਬ ਦੀ ਬਿਹਤਰੀ ਲਈ ਕੋਈ ਏਜੰਡਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਕਾਲੇ ਝੰਡੇ ਦਿਖਾਏ ਅਤੇ ਪਿੰਡ ਵਿੱਚ ਵੜਨ ਨਹੀਂ ਦਿੱਤਾ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ, ਜਿਸ ਤਹਿਤ ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਗਿਆ, ਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਹ ਉਹੀ ਬੀਜੇਪੀ ਹੈ ਜਿਸ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਕਿਸਾਨਾਂ ਨੂੰ ਸ਼ਹੀਦ ਕੀਤਾ, ਸਾਰੇ ਵਿਕਾਸ ਫੰਡ ਰੋਕੇ ਅਤੇ ਅਕਾਲੀ ਦਲ ਨਾਲ ਮਿਲ ਕੇ ਰਾਜ ਵਿੱਚ ਨਸ਼ਾ ਅਤੇ ਗੈਂਗਸਟਰਵਾਦ ਦਾ ਬੀਜ ਬੀਜਿਆ। ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦਿਨ-ਰਾਤ ਮਿਹਨਤ ਕਰਕੇ ਡਰੱਗ ਡੀਲਰਾਂ ਤੇ ਮਾਫੀਆ ਨੂੰ ਜੇਲ੍ਹਾਂ ਵਿੱਚ ਡੱਕ ਰਹੇ ਹਨ, ਤਾਂ ਬੀਜੇਪੀ ਆਗੂ ਆਪਣੀ ਨਾਕਾਮੀ ਛੁਪਾਉਣ ਲਈ ਸਿਆਸਤ ਚਮਕਾ ਰਹੇ ਹਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਜਾਗਰੂਕ ਲੋਕਾਂ ਨੇ ਬੀਜੇਪੀ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਇੱਥੇ ਲਾਸ਼ਾਂ ‘ਤੇ ਰਾਜਨੀਤੀ ਨਹੀਂ ਚੱਲੇਗੀ। ਜੇਕਰ ਬੀਜੇਪੀ ਨੇ ਆਪਣੀਆਂ ਹਰਕਤਾਂ ਨਾ ਸੁਧਾਰੀਆਂ ਤਾਂ ਆਉਣ ਵਾਲੇ ਦਿਨਾਂ ‘ਚ ਲੋਕ ਇਨ੍ਹਾਂ ਦਾ ਹੋਰ ਵੀ ਤਿੱਖਾ ਵਿਰੋਧ ਕਰਨਗੇ। ਮਾਨ ਸਰਕਾਰ ਨਸ਼ਿਆਂ ਅਤੇ ਤਸਕਰਾਂ ਵਿਰੁੱਧ ਆਪਣੀ ਜੰਗ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...