ਜਲੰਧਰ: ਭਾਜਪਾ ਗਠਜੋੜ ਨੇ ਪੰਜਾਬ ਲਈ 11 ਸੂਤਰੀ ਮੈਨੀਫੈਸਟੋ ਜਾਰੀ ਕੀਤਾ ਹੈ। ਪਾਰਟੀ ਵੱਲੋਂ ਮੈਨੀਫੈਸਟੋ ’ਚ ਕੁੱਝ ਖਾਸ ਵਾਅਦੇ ਕੀਤੇ ਗਏ ਹਨ।
- ਸਾਰਿਆਂ ਨੂੰ 300 ਯੂਨਿਟ ਤਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ
- ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ
- ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ
- ਅਗਲੇ 5 ਸਾਲਾਂ ’ਚ ਪੰਜਾਬ ’ਚ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ
- ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ
- ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ
- ਆਸ਼ਾ ਵਰਕਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ
- ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ
- ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਨੂੰ 50 ਹਜ਼ਾਰ ਰੁਪਏ ਤਕ ਦਾ ਪੁਰਾਣਾ ਕਰਜ਼ ਮੁਆਫ਼
- ਲੋਕਾਂ ਨੂੰ ਸਾਲ ’ਚ 150 ਘੰਟੇ ਕੰਮ ਕਰਨ ਦੀ ਗਰੰਟੀ ਦਿੱਤੀ ਜਾਵੇਗੀ
- ਬੇਰੁਜ਼ਾਗਰੀ ਭੱਤਾ ਦੇ ਰੂਪ ’ਚ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ












