June 26, 2026, 11:02 pm
----------- Advertisement -----------
HomeNewsBreaking Newsਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ...

ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਸੰਗਰੂਰ 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (‘ਆਪ’) ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ ਅਤੇ ਦਾਅਵਾ ਕੀਤਾ ਕਿ ਇਨ੍ਹਾਂ ਕਦਮਾਂ ਨਾਲ ਸੂਬੇ ਭਰ ਦੇ ਲੋਕਾਂ ਦੇ ਜੀਵਨ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ‘ਆਪ’ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ।

ਇਸ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ “ਅੱਜ ਸੰਗਰੂਰ ਵਿਖੇ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ, ਸਾਡੇ ਸਮਰਪਿਤ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਅਸੀਂ ਉਨ੍ਹਾਂ ਦੇ ਹਲਕਿਆਂ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਖੁੱਲ੍ਹ ਕੇ ਅਤੇ ਵਿਸਥਾਰਪੂਰਵਕ ਚਰਚਾ ਕੀਤੀ। ਮੈਂ ਹਰ ਵਲੰਟੀਅਰ ਨੂੰ ਹੋਰ ਵੀ ਵੱਧ ਦ੍ਰਿੜਤਾ ਨਾਲ ਕੰਮ ਕਰਨ ਅਤੇ ਪੂਰੇ ਦਿਲ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ। ਸਾਡੇ ਵਲੰਟੀਅਰਾਂ ਦਾ ਉਤਸ਼ਾਹ ਅਤੇ ਵਚਨਬੱਧਤਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਜਿਹੜੇ ਸਾਥੀਆਂ ਨੇ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਅਣਥੱਕ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਤੁਹਾਡੇ ਪਿਆਰ, ਸਹਿਯੋਗ ਅਤੇ ਅਟੁੱਟ ਵਚਨਬੱਧਤਾ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀਆਂ ਦੀ ਐੱਸਆਈਆਰ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਪਾਰਟੀ ਦੇ ਹਰ ਵਲੰਟੀਅਰ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਐੱਸਆਈਆਰ ਪ੍ਰਕਿਰਿਆ ਰਾਹੀਂ ਭਾਜਪਾ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਸੱਤਾ ਹਥਿਆਉਣ ਲਈ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚੋਣਾਂ ਜਿੱਤਣ ਲਈ ਇਹ ਭਾਜਪਾ ਦੀ ਕਾਰਜ ਪ੍ਰਣਾਲੀ ਬਣ ਚੁੱਕੀ ਹੈ। ਹਰ ਵਲੰਟੀਅਰ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇੱਕ ਵੀ ਅਸਲੀ ਵੋਟ ਨਾ ਕੱਟੀ ਜਾਵੇ।”

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੱਤਾ ਸੰਭਾਲਣ ਤੋਂ ਬਾਅਦ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਸੂਬੇ ਭਰ ਵਿੱਚ ਕਰੀਬ 3,100 ਖੇਡ ਮੈਦਾਨ 15 ਜੁਲਾਈ ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ, “ਸਾਡੀ ਲੜਾਈ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸਾਂਝੇ ਗਠਜੋੜ ਵਿਰੁੱਧ ਹੈ, ਜਿਨ੍ਹਾਂ ਦਾ ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ਰਾਜ ਸਰਕਾਰ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਂਦੇ ਹੋਏ ਦ੍ਰਿੜਤਾ ਨਾਲ ਵਿਰੋਧੀਆਂ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਸਿਰਫ਼ ਇੱਕ ਹੀ ਏਜੰਡਾ ਹੈ, ਉਹ ਹੈ ਉਨ੍ਹਾਂ ਨੂੰ ਬਦਨਾਮ ਕਰਨਾ, ਅਤੇ ਉਹ ਫਰਜ਼ੀ ਵੀਡੀਓਜ਼ ਵਾਇਰਲ ਕਰਕੇ ਸਭ ਤੋਂ ਹੇਠਲੇ ਪੱਧਰ ‘ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੀਆਂ ਨੀਤੀਆਂ ਨੇ ਲੋਕਾਂ ਦੇ ਘਰੇਲੂ ਅਤੇ ਖੇਤੀਬਾੜੀ ਦੋਵਾਂ ਖਰਚਿਆਂ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਅਤੇ ਇਹੀ ਕਾਰਨ ਹੈ ਕਿ ਵਿਰੋਧੀ ਧਿਰ ਬੌਖਲਾਈ ਹੋਈ ਹੈ।”

‘ਆਪ’ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਰਵਉੱਚ ਤਰਜੀਹ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਸੂਬੇ ਭਰ ਵਿੱਚ ਕਰੀਬ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਹਿਰੀ ਸਿੰਚਾਈ ਨੈੱਟਵਰਕ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ ਅਤੇ ਖੇਤੀਬਾੜੀ ਸੈਕਟਰ ਲਈ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਪੂਰੇ ਪੰਜਾਬ ਵਿੱਚ ਉੱਪਰੋਂ ਲੰਘਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਪੜਾਅਵਾਰ ਤਰੀਕੇ ਨਾਲ ਅੰਡਰਗਰਾਊਂਡ ਬਿਜਲੀ ਸਿਸਟਮ ਵਿੱਚ ਬਦਲਣ ਲਈ ਇੱਕ ਅਹਿਮ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਲੋਕਾਂ ਦੇ ਸਹਿਯੋਗ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਸਤਿਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪਾਰਟੀ ਕਾਰਕਰਤਾਵਾਂ ਨੂੰ ਕਮਰ ਕੱਸਣ ਅਤੇ ਪਾਰਟੀ ਨੂੰ ਹੋਰ ਵੀ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਲਿਆਉਣ ਲਈ ਅਣਥੱਕ ਮਿਹਨਤ ਕਰਨ ਦਾ ਸੱਦਾ ਦਿੰਦਿਆਂ ਕਿਹਾ, “ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 100 ਤੋਂ ਵੱਧ ਸੀਟਾਂ ਜਿੱਤੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...