November 27, 2026, 3:46 pm
----------- Advertisement -----------
HomeNewsBreaking Newsਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ BJP ਨੇ 23 ਉਮੀਦਵਾਰਾਂ ਦਾ ਕੀਤਾ ਐਲਾਨ,...

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ BJP ਨੇ 23 ਉਮੀਦਵਾਰਾਂ ਦਾ ਕੀਤਾ ਐਲਾਨ, 8 ਔਰਤਾਂ ਨੂੰ ਵੀ ਮੈਦਾਨ ‘ਚ ਉਤਾਰਿਆ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਵੱਲੋਂ ਕੁੱਲ 35 ਵਾਰਡਾਂ ਵਿੱਚੋਂ 23 ਵਾਰਡਾਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਮੌਜੂਦਾ ਮੇਅਰ ਸੌਰਭ ਜੋਸ਼ੀ, ਸਾਬਕਾ ਕੌਂਸਲਰ ਦੇਵੇਂਦਰ ਬਬਲਾ, ਅਰਵਿੰਦ ਸਿੰਘ ਅਤੇ ਰਾਜੇਸ਼ ਕੁਮਾਰ ਗੁਪਤਾ ਬਿੱਟੂ ਸਮੇਤ ਕਈ ਤਜਰਬੇਕਾਰ ਅਤੇ ਪੁਰਾਣੇ ਚਿਹਰਿਆਂ ‘ਤੇ ਮੁੜ ਭਰੋਸਾ ਜਤਾਇਆ ਗਿਆ ਹੈ।

ਪਾਰਟੀ ਵੱਲੋਂ ਐਲਾਨੀ ਗਈ ਇਸ ਸੂਚੀ ਵਿੱਚ 8 ਮਹਿਲਾ ਉਮੀਦਵਾਰਾਂ ਨੂੰ ਥਾਂ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਵਾਰਡ ਨੰਬਰ 27 ਤੋਂ ਮੌਜੂਦਾ ਕੌਂਸਲਰ ਗੁਰਬਖਸ਼ ਰਾਵਤ ਵੀ ਸ਼ਾਮਲ ਹਨ। ਹੋਰ ਮਹਿਲਾ ਉਮੀਦਵਾਰਾਂ ਵਿੱਚ ਵਾਰਡ ਨੰਬਰ 8 ਤੋਂ ਕਿਰਨ ਸਿੰਘ, ਵਾਰਡ ਨੰਬਰ 11 ਤੋਂ ਸੁਮਿਤਾ ਕੋਹਲੀ, ਵਾਰਡ ਨੰਬਰ 13 ਤੋਂ ਸੁਖਜੀਵਨ ਕੌਰ ਅਤੇ ਵਾਰਡ ਨੰਬਰ 17 ਤੋਂ ਐਡਵੋਕੇਟ ਮੀਨਾਕਸ਼ੀ ਸਿੰਘ ਨੂੰ ਟਿਕਟ ਮਿਲੀ ਹੈ। ਇਸ ਤੋਂ ਇਲਾਵਾ ਵਾਰਡ ਨੰਬਰ 21 ਤੋਂ ਸੁਨੀਤਾ ਕੌਰ, ਵਾਰਡ ਨੰਬਰ 26 ਤੋਂ ਰੇਖਾ ਸੂਦ ਅਤੇ ਵਾਰਡ ਨੰਬਰ 29 ਤੋਂ ਪ੍ਰਿਆ ਵਹਰੋਤਰਾ ਚੋਣ ਮੈਦਾਨ ਵਿੱਚ ਉਤਰਨਗੀਆਂ। ਭਾਵ ਪਾਰਟੀ ਨੇ ਇੱਕ ਮੌਜੂਦਾ ਮਹਿਲਾ ਕੌਂਸਲਰ ਨੂੰ ਮੁੜ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਹੈ।

4 ਮੌਜੂਦਾ ਕੌਂਸਲਰਾਂ ਨੂੰ ਮਿਲੀ ਮੁੜ ਟਿਕਟ

ਭਾਜਪਾ ਵੱਲੋਂ ਐਲਾਨੇ ਗਏ 23 ਉਮੀਦਵਾਰਾਂ ਦੀ ਸੂਚੀ ਵਿੱਚ 4 ਮੌਜੂਦਾ ਕੌਂਸਲਰ ਸ਼ਾਮਲ ਹਨ। ਇਨ੍ਹਾਂ ਵਿੱਚ ਵਾਰਡ ਨੰਬਰ 12 ਤੋਂ ਮੌਜੂਦਾ ਮੇਅਰ ਸੌਰਭ ਜੋਸ਼ੀ, ਵਾਰਡ ਨੰਬਰ 27 ਤੋਂ ਗੁਰਬਖਸ਼ ਰਾਵਤ, ਵਾਰਡ ਨੰਬਰ 33 ਤੋਂ ਕੰਵਰਜੀਤ ਸਿੰਘ ਰਾਣਾ ਅਤੇ ਵਾਰਡ ਨੰਬਰ 35 ਤੋਂ ਰਾਜਿੰਦਰ ਕੁਮਾਰ ਸ਼ਰਮਾ ਦੇ ਨਾਮ ਸ਼ਾਮਲ ਹਨ। ਪਾਰਟੀ ਨੇ ਇਨ੍ਹਾਂ ਚਾਰੋਂ ਮੌਜੂਦਾ ਕੌਂਸਲਰਾਂ ਨੂੰ ਇੱਕ ਵਾਰ ਫਿਰ ਤੋਂ ਆਪਣਾ ਉਮੀਦਵਾਰ ਬਣਾਇਆ ਹੈ।

ਦੇਵੇਂਦਰ ਬਬਲਾ ਮੁੜ ਲੜਨਗੇ ਕੌਂਸਲਰ ਦੀ ਚੋਣ

ਦੇਵੇਂਦਰ ਸਿੰਘ ਬਬਲਾ ਚੰਡੀਗੜ੍ਹ ਭਾਜਪਾ ਦੇ ਇੱਕ ਪ੍ਰਮੁੱਖ ਆਗੂ ਹਨ ਅਤੇ ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਪਾਰਟੀ ਨੇ ਉਨ੍ਹਾਂ ਨੂੰ 2026 ਦੀਆਂ ਨਗਰ ਨਿਗਮ ਚੋਣਾਂ ਲਈ ਵਾਰਡ ਨੰਬਰ 10 ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਚੋਣਾਂ ਦੌਰਾਨ ਉਨ੍ਹਾਂ ਦੀ ਸੀਟ ਮਹਿਲਾ ਵਰਗ ਲਈ ਰਾਖਵੀਂ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੇ ਆਪਣੀ ਪਤਨੀ ਹਰਪ੍ਰੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਹਰਪ੍ਰੀਤ ਕੌਰ ਨੇ ਉਹ ਚੋਣ ਜਿੱਤੀ ਸੀ ਅਤੇ ਸਾਲ 2025 ਵਿੱਚ ਉਹ ਚੰਡੀਗੜ੍ਹ ਦੀ ਮੇਅਰ ਵੀ ਰਹੇ ਸਨ।

23 ਦਸੰਬਰ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ ਨਗਰ ਨਿਗਮ ਦੇ ਸਾਰੇ 35 ਵਾਰਡਾਂ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 3 ਦਸੰਬਰ ਰੱਖੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ਦੇ ਆਜ਼ਾਦ ਨਗਰ ‘ਚ ਜ਼ਬਰਦਸਤ ਹੰਗਾਮਾ, 27 ਸਾਲਾ ਕੁੜੀ ਨੇ ਗੁਰੂਘਰ ਦੀ ਛੱਤ ਤੋਂ ਮਾਰੀ ਛਾਲ

ਲੁਧਿਆਣਾ ਦੇ ਧੂਰੀ ਲਾਈਨ ਸਥਿਤ ਆਜ਼ਾਦ ਨਗਰ ਇਲਾਕੇ ਵਿੱਚ ਉਸ ਵੇਲੇ ਜ਼ਬਰਦਸਤ ਹੰਗਾਮਾ ਹੋ...

ਮਾਨ ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਮਨਜ਼ੂਰ, ਸੂਬੇ ਦੀਆਂ 520 ਗਊਸ਼ਾਲਾਵਾਂ ਨੂੰ ਮਿਲੇਗੀ ਰਾਹਤ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੇ...

ਤਿਰੂਪਤੀ ਮੰਦਰ ‘ਚ ਜੋੜੇ ਨੇ ਦਾਨ ਕੀਤਾ 121 ਕਿਲੋ ਸੋਨਾ, ਗਹਿਣਿਆਂ ਦੀ ਕੀਮਤ 208 ਕਰੋੜ ਰੁ.

ਚੇਨਈ ਦੇ ਇੱਕ ਜੈਨ ਜੋੜੇ ਨੇ ਆਂਧਰਾ ਪ੍ਰਦੇਸ਼ ਦੇ ਤਿਰੂਮਾਲਾ ਵਿੱਚ ਭਗਵਾਨ ਵੈਂਕਟੇਸ਼ਵਰ ਮੰਦਰ...

ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ- ਕੇਜਰੀਵਾਲ

ਪੰਜਾਬ/ਨਵੀਂ ਦਿੱਲੀ, 26 ਨਵੰਬਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ...

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਚੰਡੀਗੜ੍ਹ / ਮੋਗਾ 26 ਨਵੰਬਰ :ਮੋਗਾ ਵਿਖੇ ਦੋ ਲੱਖ ਲੋਕਾਂ ਦੇ ਉਮੜੇ ਜਨ-ਸੈਲਾਬ ਨੇ...

WhatsApp ਦਾ ਧਮਾਕੇਦਾਰ ਫੀਚਰ! ਹੁਣ 14 ਦਿਨ ਪਹਿਲਾਂ ਹੀ ਸ਼ੈਡਿਊਲ ਕਰ ਸਕੋਗੇ ਮੈਸੇਜ

ਵ੍ਹਾਟਸਐਪ ਵਿਚ ਮੈਸੇਜ ਸ਼ਡਿਊਲਿੰਗ ਫੀਚਰ ਦਾ ਰੋਲ ਆਊਟ ਹੋ ਗਿਆ ਹੈ। ਯੂਜ਼ਰ ਹੁਣ ਆਪਣਾ...

5 ਵਾਹਨਾਂ ਨੂੰ ਟੱਕਰ ਮਾਰਨ ਮਗਰੋਂ ਕਾਰ ‘ਤੇ ਪਲਟਿਆ ਟਿੱਪਰ, 3 ਦੀ ਮੌਤ, ਗੱਡੀਆਂ ਦੇ ਉੱਡੇ ਪਰਖੱਚੇ

ਰੋਪੜ ਵਿਚ ਕੀਰਤਪੁਰ-ਮਨਾਲੀ ਹਾਈਵੇ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ, ਜਿਥੇ ਰੇਤ ਨਾਲ ਭਰਿਆ ਟਿੱਪਰ...

27 ਨਵੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਹੋਵੇਗਾ ਬਲੈਕਆਊਟ, ਵੱਜਣਗੇ ਸਾਇਰਨ

ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ...

 ਲੱਗ ਗਿਆ ਪੈਟਰੋਲ ਡੀਜ਼ਲ ਦਾ ਲੰਗਰ, ਗੁਰਪੁਰਬ ਮੌਕੇ ਅਜਿਹੀ ਸ਼ਰਧਾ ਦੀ ਤਸਵੀਰ ਬਣੀ ਚਰਚਾ ਦਾ ਵਿਸ਼ਾ

ਸੋਸ਼ਲ ਮੀਡੀਆ 'ਤੇ ਗੁਰਪੁਰਬ ਵਾਲੇ ਦਿਨ ਲੁਧਿਆਣਾ ਵਿੱਚ ਸੀਐਮਸੀ ਚੌਂਕ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ...