April 27, 2026, 1:15 pm
----------- Advertisement -----------
HomeNewsBreaking NewsBJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ...

BJP ਦੀ ਲਿਸਟ ‘ਚ ਸ਼ਾਮਿਲ ਹੋਏ ‘ਆਪ’ ਦੇ ਬਾਗੀ ਸਾਂਸਦ, ਰਾਜਸਭਾ ‘ਚ ਬੀਜੇਪੀ ਦੇ ਸਾਂਸਦਾਂ ਦੀ ਗਿਣਤੀ ਹੋਈ 113

Published on

----------- Advertisement -----------

ਰਾਜ ਸਭਾ ਦੇ ਸਭਾਪਤੀ ਸੀਪੀ ਰਾਧਾਕ੍ਰਿਸ਼ਣਨ ਨੇ ਅੱਜ ਆਮ ਆਮ ਆਦਮੀ ਪਾਰਟੀ ਦੇ 7 ਬਾਗੀ ਸਾਂਸਦਾਂ ਦੇ ਭਾਜਪਾ ਵਿਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦੇ ਬਾਅਦ ਰਾਜ ਸਭਾ ਵਿਚ ‘ਆਪ’ ਦੀ ਗਿਣਤੀ ਘੱਟ ਕੇ 3 ਰਹਿ ਗਈ ਹੈ ਤੇ ਜਦੋਂ ਕਿ ਭਾਜਪਾ ਦੀ ਤਾਕਤ ਵਧ ਕੇ 113 ਹੋ ਗਈ ਹੈ।

ਜਿਹੜੇ 7 ਸਾਂਸਦਾਂ ਨੇ ਭਾਜਪਾ ਵਿਚ ਰਲੇਵਾਂ ਕੀਤਾ ਹੈ ਉਨ੍ਹਾਂ ਵਿਚ ਰਾਘਵ ਚੱਢਾ, ਅਸ਼ੋਕ ਮਿੱਤਲ, ਹਰਭਜਨ ਸਿੰਘ, ਸੰਦੀਪ ਪਾਠਕ, ਵਿਕਰਮਜੀਤ ਸਾਹਨੀ, ਸਵਾਤੀ ਮਾਲੀਵਾਲ ਤੇ ਰਾਜਿੰਦਰ ਗੁਪਤਾ ਸ਼ਾਮਲ ਹਨ। ਰਾਜਸਭਾ ਦੀ ਅਧਿਕਾਰਕ ਵੈੱਬਸਾਈਟ ‘ਤੇ ਇਨ੍ਹਾਂ ਸਾਰੇ ਸਾਂਸਦਾਂ ਨੂੰ ਭਾਜਪਾ ਦੇ ਮੈਂਬਰਾਂ ਵਜੋਂ ਦਿਖਾਇਆ ਗਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਸਾਂਸਦਾਂ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਸਭਾਪਤੀ ਨੂੰ ਅਰਜ਼ੀ ਦੇ ਕੇ ਖੁਦ ਨੂੰ ਭਾਜਪਾ ਸਾਂਸਦ ਵਜੋਂ ਮਾਨਤਾ ਦੇਣ ਦੀ ਮੰਗ ਕੀਤੀ ਸੀ ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਦੂਜੇ ਪਾਸੇ ਆਪ ਨੇ ਇਸ ਦਾ ਵਿਰੋਧ ਕੀਤਾ ਸੀ।

ਪਾਰਟੀ ਨੇ ਐਤਵਾਰ ਨੂੰ ਸਭਾਪਤੀ ਸਾਹਮਣੇ ਪਟੀਸ਼ਨ ਦਾਇਰ ਕਰਕੇ ਇਨ੍ਹਾਂ 7 ਸਾਂਸਦਾਂ ਦੀ ਮੈਂਬਰਸ਼ਿਪ ਖਤਮ ਕਰਨ ਦੀ ਮੰਗ ਕੀਤੀ ਸੀ। ‘ਆਪ’ ਸਾਂਸਦ ਸੰਜੇ ਸਿੰਘ ਨੇ ਸਭਾਪਤੀ ਨੂੰ ਚਿੱਠੀ ਲਿਖ ਕੇ ਇਨ੍ਹਾਂ ਸਾਂਸਦਾਂ ਨੂੰ ਅਯੋਗ ਐਲਾਨੇ ਜਾਣ ਦੀ ਅਪੀਲ ਕੀਤੀ ਸੀ।

ਦੱਸ ਦੇਈਏ ਕਿ ਆਪ ਦੇ 10 ਰਾਜ ਸਭਾ ਸਾਂਸਦਾਂ ਵਿਚੋਂ ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਸ਼ੁੱਕਰਵਾਰ ਨੂੰ ਭਾਜਪਾ ਜੁਆਇਨ ਕਰ ਲਈ ਸੀ। ਰਾਘਵ ਚੱਢਾ ਨੇ ਕਿਹਾ ਸੀ ਕਿ ਹਰਭਜਨ ਸਿੰਘ, ਵਿਕਰਮਜੀਤ ਸਾਹਨੀ, ਸਵਾਤੀ ਮਾਲੀਵਾਲ ਤੇ ਰਾਜੇਂਦਰ ਗੁਪਤਾ ਵੀ ਸਾਡੇ ਨਾਲ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਭਟਕ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...

ਅੱਤ ਦੀ ਗਰਮੀ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਭੋਪਾਲ ਪ੍ਰਸ਼ਾਸਨ ਨੇ 30 ਤਰੀਕ ਤੱਕ ਸਕੂਲ ਕੀਤੇ ਬੰਦ

 ਸਕੂਲੀ ਵਿਦਿਆਰਥੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਅੱਤ ਦੀ ਗਰਮੀ ਵਿਚਾਲੇ ਸਿੱਖਿਆ...

ਪੰਜਾਬ ਵਿੱਚ ਭਾਰੀ ਰੋਸ, ਦਲਬਦਲੂ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦੀਆਂ ਕੰਧਾਂ ‘ਤੇ ਲਿਖਿਆ ਗਿਆ ‘ਗੱਦਾਰ’

* *ਚੰਡੀਗੜ੍ਹ, 26 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਭਾਜਪਾ ਵਿੱਚ ਸ਼ਾਮਲ...

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

*ਚੰਡੀਗੜ੍ਹ 25 ਅਪ੍ਰੈਲ 2026*:ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ...

2027 ਵਿੱਚ ‘ਆਪ’ ਦੀ ਵਾਪਸੀ ਤੈਅ, ਭਾਜਪਾ ਹਤਾਸ਼ ਚਾਲਾਂ ‘ਤੇ ਉਤਰੀ: ਪਵਨ ਟੀਨੂੰ

*ਚੰਡੀਗੜ੍ਹ, 25 ਅਪ੍ਰੈਲ 2026*:ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ...

ਮੀਂਹ ਤੋਂ ਪਹਿਲਾਂ ਡਰੇਨਾਂ ਅਤੇ ਹੜ੍ਹਾਂ ਵਾਲੀਆਂ ਸੰਭਾਵੀ ਥਾਵਾਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* *ਚੰਡੀਗੜ੍ਹ, 25 ਅਪ੍ਰੈਲ 2026*:ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਵਿਆਹ ਮਗਰੋਂ ਪਹਿਲੀ ਵਾਰ ਪਤਨੀ ਤੇ ਧੀ ਸਣੇ ਸਹੁਰੇ ਘਰ ਪਹੁੰਚੇ CM ਮਾਨ, ਕਰੀਬ 2 ਘੰਟੇ ਰੁਕੇ, ਕੀਤਾ ਲੰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਮਗਰੋਂ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ...

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ...