ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਆਂ ਮੀਡੀਆ ਟੀਮਾਂ ਨੇ ਜਦੋਂ ਜਾ ਕੇ ਦੇਖਿਆ ਤਾਂ ਪੁਲਿਸ ਵੱਲੋਂ ਥਾਣੇ ਦੇ ਬਾਹਰਲੇ ਗੇਟ ਨੂੰ ਤਾਲਾ ਲਗਾ ਦਿੱਤਾ। ਅਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਅੰਦਰ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਦੂਸਰੇ ਪਾਸੇ ਪੁਲਿਸ ਸਟੇਸ਼ਨ ਦੇ ਬਾਹਰ ਖਿੜਕੀਆਂ ਵੀ ਟੁੱਟੀਆਂ ਹੋਈਆਂ ਸਨ। ਇਸ ਦੌਰਾਨ ਮਜੀਠਾ ਦੇ ਲੋਕਲ ਪੱਤਰਕਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਕਵਰੇਜ ਲਈ ਪਹੁੰਚੇ ਤਾਂ ਪੁਲਿਸ ਵੱਲੋਂ ਉਹਨਾਂ ਦਾ ਮੋਬਾਇਲ ਫੋਨ ਖੋਹ ਲਿਆ ਗਿਆ ਅਤੇ ਕਿਸੇ ਵੀ ਤਰੀਕੇ ਦੀ ਕਵਰੇਜ ਨਹੀਂ ਕਰਨ ਦਿੱਤੀ ਜਾ ਰਹੀ ਅਤੇ ਉਹਨਾਂ ਦੱਸਿਆ ਕਿ ਜੋ ਧਮਾਕੇ ਦੀ ਆਵਾਜ਼ ਥਾਣੇ ਦੇ ਵਿੱਚੋਂ ਸੁਣੀ ਗਈ ਹੈ ਉਹ ਮਾਮੂਲੀ ਧਮਾਕਾ ਨਹੀਂ ਲੱਗ ਰਿਹਾਦੂਜੇ ਪਾਸੇ ਇਸ ਮਾਮਲੇ ਤੇ ਡੀਐਸਪੀ ਜਸਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸੇ ਵੀ ਤਰੀਕੇ ਦਾ ਕੋਈ ਬਲਾਸਟ ਨਹੀਂ ਹੋਇਆ ਸਿਰਫ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਮੋਟਰਸਾਈਕਲ ਦੇ ਟਾਇਰ ਚ ਹਵਾ ਭਰੀ ਜਾ ਰਹੀ ਸੀ ਤਾਂ ਇਸ ਦੌਰਾਨ ਮੋਟਰਸਾਈਕਲ ਦਾ ਟਾਇਰ ਫਟ ਗਿਆ ਅਤੇ ਬਾਅਦ ਵਿੱਚ ਪੁਲਿਸ ਮੁਲਾਜ਼ਮ ਆਪਣਾ ਮੋਟਰਸਾਈਕਲ ਲੈ ਕੇ ਥਾਣੇ ਤੋਂ ਚਲਾ ਗਿਆ। ਅਤੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਥਾਣੇ ਦੇ ਅੰਦਰ ਕਿਸੇ ਵੀ ਤਰੀਕੇ ਦਾ ਕੋਈ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕੋਈ ਸ਼ੀਸ਼ੇ ਟੁੱਟੇ ਹਨ। ਅਤੇ ਕਿਸ ਪੁਲਿਸ ਮੁਲਾਜ਼ਮ ਦੇ ਮੋਟਰਸਾਈਕਲ ਦਾ ਟਾਇਰ ਫਟਿਆ ਹੈ ਇਹ ਸਵੇਰੇ ਜਾਂਚ ਕੀਤੀ ਜਾਵੇਗੀ।
----------- Advertisement -----------
ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ
Published on
----------- Advertisement -----------