January 21, 2026, 1:07 pm
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਐਵਨਿਊ 'ਚ ਹੋਇਆ ਧਮਾਕਾ, ਪੁਲਿਸ ਦਾ ਦਾਅਵਾ- ਬੋਤਲ...

ਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਐਵਨਿਊ ‘ਚ ਹੋਇਆ ਧਮਾਕਾ, ਪੁਲਿਸ ਦਾ ਦਾਅਵਾ- ਬੋਤਲ ਟੁੱਟਣ ਦੀ ਸੀ ਅਵਾਜ਼ 

Published on

----------- Advertisement -----------

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਬੀਤੇ ਕੁਝ ਸਮੇਂ ਤੋਂ ਲਗਾਤਾਰ ਧਮਾਕੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਜਾਣਕਾਰੀ ਅਨੁਸਾਰ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਚਾਰੇ ਪਾਸੇ ਘੇਰਾਬੰਦੀ ਕੀਤੀ ਅਤੇ ਜਾਂਚ ਦੌਰਾਨ ਘਰ ਦੇ ਗੇਟ ਵੀ ਬੰਦ ਕਰ ਦਿੱਤੇ, ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਇੱਥੋਂ ਤੱਕ ਕਿ ਜਾਂਚ ਦੌਰਾਨ ਮੀਡੀਆ ਨੂੰ ਵੀ ਘਟਨਾ ਵਾਲੀ ਥਾਂ ਦੇ ਨੇੜੇ ਜਾਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਪੜਤਾਲ ਦੌਰਾਨ ਕਿਹਾ ਕਿ ਬੰਬ ਧਮਾਕਾ ਨਹੀਂ ਹੋਇਆ ਬਲਕਿ ਇੱਕ ਕੱਚ ਦੀ ਬੋਤਲ ਟੁੱਟੀ ਹੈ, ਜਿਸ ਦੀ ਅਵਾਜ਼ ਸੁਣਾਈ ਦਿੱਤੀ ਤਾਂ ਪਰਿਵਾਰ ਨੇ 112 ਨੰਬਰ ਉੱਤੇ ਫੋਨ ਕਰਕੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ। ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੁਝਾਰ ਸਿੰਘ ਐਵਨਿਊ ਦੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਵੀ ਬੰਬ ਧਮਾਕਾ ਨਹੀਂ ਹੋਇਆ।ਇਸ ਦੌਰਾਨ ਮਕਾਨ ਮਾਲਕ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦੇ ਵੱਲੋਂ 112 ਉੱਤੇ ਕਾਲ ਨਹੀਂ ਕੀਤੀ ਗਈ ਸੀ ਅਤੇ ਉਹਨਾਂ ਦੇ ਘਰ ਦੇ ਵਿੱਚ ਕੋਈ ਵੀ ਧਮਾਕਾ ਨਹੀਂ ਹੋਇਆ। ਪਰਿਵਾਰ ਦੇ ਮੁਤਾਬਿਕ ਸਾਡੇ ਘਰ ਕੋਈ ਧਮਾਕਾ ਨਹੀਂ ਹੋਇਆ ਅਤੇ ਨਾ ਹੀ ਅਸੀਂ ਪੁਲਿਸ ਨੂੰ ਕੰਪਲੇਂਟ ਕੀਤੀ ਹੈ। ਪੁਲਿਸ ਅਤੇ ਮਕਾਨ ਮਾਲਕ ਦੇ ਉਲਝੇ ਹੋਏ ਬਿਆਨ ਇੱਕ ਵਾਰ ਫਿਰ ਤੋਂ ਕਾਨੂੰਨ ਵਿਵਸਥਾ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹੇ ਕਰ ਰਹੇ ਹਨ ਕਿਉਂਕਿ ਹੁਣ ਤੱਕ ਅੰਮ੍ਰਿਤਸਰ ਦੇ ਥਾਣਿਆ ਵਿੱਚ ਕਈ ਧਮਾਕੇ ਹੋ ਚੁੱਕੇ ਹਨ, ਜਿਨ੍ਹਾਂ ਨੂੰ ਕਦੇ ਟਾਇਰ ਪੰਚਰ ਅਤੇ ਕਦੇ ਸਾਈਕਲ ਦੀ ਟਿਉਬ ਫਟਣ ਦਾ ਨਾਮ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ

*ਚੰਡੀਗੜ੍ਹ, 18 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ...

ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ(ਅੰਮ੍ਰਿਤਸਰ), 19 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ...

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

*ਚੰਡੀਗੜ੍ਹ, 19 ਜਨਵਰੀ 2026*:ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ...

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ...

*ਸ੍ਰੀ ਮੁਕਤਸਰ ਸਾਹਿਬ, 15 ਜਨਵਰੀ 2026*:ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ...

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

*ਚੰਡੀਗੜ੍ਹ, 15 ਜਨਵਰੀ 2026*:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ...