September 8, 2026, 12:49 pm
----------- Advertisement -----------
HomeNewsBreaking Newsਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਕਿਸੇ ਵੀ ਬੱਚੇ ਨਾਲ ਅਜਿਹਾ ਅਣਮਨੁੱਖੀ ਵਿਵਹਾਰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਜਥੇਦਾਰ ਗੜਗੱਜ ਨੇ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੇ ਕੰਮਕਾਜ ਬਾਰੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਦੀ ਸੁਰੱਖਿਆ ਤੇ ਅਨੁਸ਼ਾਸਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਪ੍ਰਿੰਸੀਪਲ ਵਿਰੁੱਧ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਉਨ੍ਹਾਂ ਸਕੂਲ ਪ੍ਰਬੰਧਨ ਨੂੰ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਨੇ ਭਰੋਸਾ ਦਿੱਤਾ ਹੈ ਕਿ ਸਕੂਲ ਦਾ ਪ੍ਰਿੰਸੀਪਲ ਇੱਕ ਹਫ਼ਤੇ ਅੰਦਰ ਬਦਲ ਦਿੱਤਾ ਜਾਵੇਗਾ।

ਜਥੇਦਾਰ ਗੜਗੱਜ ਨੇ ਪੀੜਤ ਸਿੱਖ ਵਿਦਿਆਰਥੀ ਤੇ ਉਸ ਦੇ ਪਰਿਵਾਰ ਨਾਲ ਗੱਲ ਕੀਤੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪਰਿਵਾਰ ਨੂੰ ਚੜ੍ਹਦੀ ਕਲਾ ‘ਚ ਰਹਿਣ ਦ ਸੰਦੇਸ਼ ਦਿੱਤਾ।

ਦੂਜੇ ਪਾਸੇ, ਪਰਿਵਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਹਿਮਾਚਲ ਪ੍ਰਦੇਸ਼ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ ਰੈਗਿੰਗ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਪਰ ਇਸ ਘਟਨਾ ‘ਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਸਕੂਲ ਪ੍ਰਸ਼ਾਸਨ ਨੂੰ ਪ੍ਰਿੰਸੀਪਲ ਬਦਲਣ ਲਈ ਕਿਹਾ ਹੈ।

ਵਾਇਰਲ ਵੀਡੀਓ ਪ੍ਰਸਾਰਿਤ ਕਰਨ ਦੀ ਅਪੀਲ

ਜਥੇਦਾਰ ਨੇ ਮੀਡੀਆ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਨਿਊਜ਼ ਚੈਨਲਾਂ ਨੂੰ ਅਪੀਲ ਕੀਤੀ ਹੈ ਕਿ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਘਟਨਾ ਨਾਲ ਸਬੰਧਤ ਵਾਇਰਲ ਵੀਡੀਓ ਪ੍ਰਕਾਸ਼ਤ ਨਾ ਕੀਤਾ ਜਾਵੇ ਤੇ ਪੀੜਤ ਦੀ ਪਛਾਣ ਜ਼ਾਹਰ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਮਾਮਲਾ ਬੱਚੇ ਦੇ ਭਵਿੱਖ ਨਾਲ ਸਬੰਧਤ ਹੈ, ਇਸ ਲਈ ਉਸ ਦੀ ਪਛਾਣ ਦੀ ਗੁਪਤਤਾ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...