October 24, 2026, 11:40 am
----------- Advertisement -----------
HomeNewsEntertainmentਨਵਾਜ਼ੂਦੀਨ ਅਤੇ ਪਤਨੀ ਆਲੀਆ ਦੇ ਵਿਵਾਦ 'ਚ ਨਹੀਂ ਹੋਵੇਗਾ ਬੱਚਿਆਂ ਦੀ ਪੜ੍ਹਾਈ...

ਨਵਾਜ਼ੂਦੀਨ ਅਤੇ ਪਤਨੀ ਆਲੀਆ ਦੇ ਵਿਵਾਦ ‘ਚ ਨਹੀਂ ਹੋਵੇਗਾ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ, ਕੋਰਟ ਨੇ ਦਿੱਤਾ ਇਹ ਆਦੇਸ਼

Published on

----------- Advertisement -----------

ਬਾਲੀਵੁੱਡ ਦੇ ਪ੍ਰਤਿਭਾਸ਼ਾਲੀ ਕਲਾਕਾਰਾਂ ਵਿੱਚੋਂ ਇੱਕ ਨਵਾਜ਼ੂਦੀਨ ਸਿੱਦੀਕੀ ਲੰਬੇ ਸਮੇਂ ਤੋਂ ਪ੍ਰੋਫੈਸ਼ਨਲ ਲਾਈਫ ਦੀ ਬਜਾਏ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਅਭਿਨੇਤਾ ਦਾ ਆਪਣੀ ਪਤਨੀ ਆਲੀਆ ਨਾਲ ਵਿਵਾਦ ਚੱਲ ਰਿਹਾ ਹੈ। ਦੋਵਾਂ ਦੀ ਆਪਸੀ ਲੜਾਈ ਅਦਾਲਤ ਤੱਕ ਪਹੁੰਚ ਗਈ ਹੈ। ਇਸ ਸਭ ਦੇ ਵਿਚਕਾਰ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ। ਹਾਲਾਂਕਿ, ਹੁਣ ਅਦਾਕਾਰ ਦੇ ਦੋਵੇਂ ਬੱਚੇ ਆਪਣੀ ਪੜ੍ਹਾਈ ਲਈ ਵਾਪਸ ਸੰਯੁਕਤ ਅਰਬ ਅਮੀਰਾਤ (ਯੂਏਈ) ਜਾਣਗੇ। ਇਹ ਫੈਸਲਾ ਬੰਬੇ ਹਾਈ ਕੋਰਟ ਦੇ ਜੱਜਾਂ ਦੇ ਦਖਲ ਤੋਂ ਬਾਅਦ ਆਇਆ ਹੈ। ਸੋਮਵਾਰ ਨੂੰ ਨਵਾਜ਼ ਦੇ ਬੱਚੇ ਆਪਣੀ ਮਾਂ ਆਲੀਆ ਸਿੱਦੀਕੀ ਦੇ ਨਾਲ ਜੱਜਾਂ ਦੇ ਚੈਂਬਰ ‘ਚ ਮੌਜੂਦ ਸਨ। ਬੈਂਚ ਨੇ ਪਹਿਲਾਂ ਦੋਵੇਂ ਧਿਰਾਂ ਨੂੰ ਵੱਖਰੇ ਤੌਰ ‘ਤੇ ਸੁਣਿਆ ਅਤੇ ਫਿਰ ਫੈਸਲਾ ਕੀਤਾ ਕਿ ਬੱਚਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਲਈ ਦੁਬਈ ਵਾਪਸ ਭੇਜਿਆ ਜਾਵੇ।

ਅਦਾਲਤ ਹੁਣ ਨਵਾਜ਼ ਅਤੇ ਉਨ੍ਹਾਂ ਦੀ ਸਾਬਕਾ ਪਤਨੀ ਦੇ ਪਰਿਵਾਰਕ ਝਗੜੇ ਦੇ ਮਾਮਲੇ ‘ਤੇ ਜੂਨ ‘ਚ ਦੁਬਾਰਾ ਸੁਣਵਾਈ ਕਰੇਗੀ। ਦੱਸ ਦੇਈਏ ਕਿ ਬੈਂਚ ਅਭਿਨੇਤਾ ਦੁਆਰਾ ਦਾਇਰ ਹੈਬੀਅਸ ਕਾਰਪਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਆਪਣੀ ਪਟੀਸ਼ਨ ਵਿੱਚ ਸਿੱਦੀਕੀ ਨੇ ਦਾਅਵਾ ਕੀਤਾ ਸੀ ਕਿ ਯੂਏਈ ਵਿੱਚ ਉਨ੍ਹਾਂ ਦੇ ਬੱਚਿਆਂ ਦੇ ਸਕੂਲ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ ਕਿ ਉਹ ਸਕੂਲ ਨਹੀਂ ਆ ਰਹੇ ਹਨ। ਨਵਾਜ਼ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਨੂੰ ਆਪਣੇ ਬੱਚਿਆਂ ਦੇ ਟਿਕਾਣੇ ਬਾਰੇ ਨਹੀਂ ਪਤਾ ਸੀ। ਇਸ ਦੌਰਾਨ ਆਲੀਆ ਸਿੱਦੀਕੀ ਨੇ ਦਾਅਵਾ ਕੀਤਾ ਸੀ ਕਿ ਨਵਾਜ਼ ਨੇ ਸਮਝੌਤਾ ਕਰਨ ਲਈ ਉਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਇਸ ਦਾ ਜਵਾਬ ਨਹੀਂ ਦਿੱਤਾ ਹੈ। ਉਸ ਨੇ ਇਹ ਵੀ ਕਿਹਾ ਕਿ ‘ਤਲਾਕ ਜ਼ਰੂਰ ਹੋਵੇਗਾ’ ਅਤੇ ਦਾਅਵਾ ਕੀਤਾ ਕਿ ਨਵਾਜ਼ ਪਹਿਲਾਂ ਹੀ ਆਪਣੇ ਬੱਚਿਆਂ ਦੀ ਕਸਟਡੀ ਲਈ ਅਰਜ਼ੀ ਦੇ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...