November 18, 2026, 8:12 am
----------- Advertisement -----------
HomeNewsBreaking Newsਦਿਨ ਵੇਲੇ ਫਿਰੋਜ਼ਪੁਰ 'ਚ ਮੁੜ ਵੱਜਣੇ ਸ਼ੁਰੂ ਹੋਏ ਸਾਇਰਨ, ਲੋਕਾਂ ਨੂੰ ਕੀਤਾ...

ਦਿਨ ਵੇਲੇ ਫਿਰੋਜ਼ਪੁਰ ‘ਚ ਮੁੜ ਵੱਜਣੇ ਸ਼ੁਰੂ ਹੋਏ ਸਾਇਰਨ, ਲੋਕਾਂ ਨੂੰ ਕੀਤਾ ਰੈਡ ਅਲਰਟ

Published on

----------- Advertisement -----------

ਫਿਰੋਜ਼ਪੁਰ ਸਮੇਤ ਸਾਰੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਵੱਡੀ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਇੱਥੋਂ ਤੱਕ ਕਿ ਫਿਰੋਜ਼ਪੁਰ ਅੰਦਰ ਦਿਨ ਵੇਲੇ ਵੀ ਸਾਇਰਨ ਵੱਜ ਰਹੇ ਹਨ। ਲੋਕਾਂ ਨੂੰ ਰੈੱਡ ਅਲਰਟ ਕੀਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਦਿਨ ਵੇਲੇ ਵੀ ਹਮਲਾ ਕਰ ਸਕਦਾ ਹੈ।

ਇਸਦਾ ਕਾਰਨ ਹੈ ਫਿਰੋਜ਼ਪੁਰ ਦੇ ਪਿੰਡ ਖਾਈ ਵਿੱਚ ਰਾਤ ਵੇਲੇ ਵੀ ਪਾਕਿਸਤਾਨੀ ਡਰੋਨ ਡਿੱਗਣ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ ਜਿਸ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਝੁਲਸ ਗਏ। ਝੁਲਸੇ ਹੋਏ ਲੋਕਾਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਸ ਘਟਨਾ ਤੋਂ ਬਾਅਦ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਾਇਰਨ ਵੱਜਣ ਲੱਗ ਪਏ ਹਨ। ਅੰਮ੍ਰਿਤਸਰ ਦੇ ਅਜਨਾਲਾ ਰੋਡ ਨੇੜੇ ਏਅਰ ਫੋਰਸ ਕੈਂਟ ਵਿੱਚ ਭਾਰੀ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਉੱਥੇ ਹੀ ਗੁਮਟਾਲਾ ਇਲਾਕੇ ‘ਚ ਵੀ ਗੋਲੀਆਂ ਚੱਲਣ ਦੀ ਪੁਸ਼ਟੀ ਹੋਈ ਹੈ। ਫਾਜ਼ਿਲਕਾ, ਪੱਟੀ, ਦਸੂਹਾ, ਗੁਰਦਾਸਪੁਰ, ਫਰੀਦਕੋਟ ਅਤੇ ਪਠਾਨਕੋਟ ਵਿੱਚ ਵੀ ਧਮਾਕਿਆਂ ਦੀਆਂ ਆਵਾਜ਼ਾਂ ਨਾਲ ਲੋਕ ਦਹਿਸ਼ਤ ਵਿੱਚ ਆ ਗਏ ਹਨ।

ਗੁਰਦਾਸਪੁਰ ਦੇ ਟਿਬਰੀ ਛਾਉਣੀ ਖੇਤਰ ‘ਚ ਪਾਕਿਸਤਾਨ ਵੱਲੋਂ ਡਰੋਨ ਹਮਲਿਆਂ ਦੀ ਰਿਪੋਰਟ ਮਿਲੀ ਹੈ, ਜਿੱਥੇ ਇੱਕ ਤੋਂ ਬਾਅਦ ਇੱਕ ਤਿੰਨ ਵੱਡੇ ਧਮਾਕੇ ਹੋਏ। ਹਵਾ ਵਿੱਚ ਰੋਸ਼ਨੀ ਅਤੇ ਧਮਾਕਿਆਂ ਦੀ ਆਵਾਜ਼ ਨਾਲ ਸਾਰਾ ਇਲਾਕਾ ਕੰਪ ਉੱਠਿਆ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸੈਨਾ ਨੇ ਤੁਰੰਤ ਜਵਾਬੀ ਕਾਰਵਾਈ ਕਰਦਿਆਂ ਕਈ ਡਰੋਨ ਹਵਾਈ ਰੱਖਿਆ ਪ੍ਰਣਾਲੀ ਰਾਹੀਂ ਡੇਗ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...