August 10, 2026, 4:53 pm
----------- Advertisement -----------
HomeNewsBreaking News 21 ਘੰਟੇ ਤੋਂ ਬੋਰਵੈੱਲ ‘ਚ ਫਸਿਆ 5 ਸਾਲਾ ਮਾਸੂਮ ,ਜ਼ਿੰਦਗੀ ਤੇ ਮੌਤ...

 21 ਘੰਟੇ ਤੋਂ ਬੋਰਵੈੱਲ ‘ਚ ਫਸਿਆ 5 ਸਾਲਾ ਮਾਸੂਮ ,ਜ਼ਿੰਦਗੀ ਤੇ ਮੌਤ ਦੀ ਲੜ ਰਿਹਾ ਲੜਾਈ

Published on

----------- Advertisement -----------

5 ਸਾਲ ਦਾ ਛੋਟਾ ਆਰੀਅਨ ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਦਰਅਸਲ, ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਪਿੰਡ ਕਾਲੀਖੜ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਸੋਮਵਾਰ ਦੁਪਹਿਰ ਕਰੀਬ 3.30 ਵਜੇ ਆਰੀਅਨ ਨਾਂ ਦਾ ਬੱਚਾ ਬੋਰਵੈੱਲ ‘ਚ ਡਿੱਗ ਗਿਆ। ਉਦੋਂ ਤੋਂ ਬਚਾਅ ਕਾਰਜ ਜਾਰੀ ਹੈ। NDRF ਟੀਮ ਸਮੇਤ ਕਈ ਲੋਕ ਬੱਚੇ ਨੂੰ ਬਚਾਉਣ ‘ਚ ਲੱਗੇ ਹੋਏ ਹਨ। ਬੋਰਵੈੱਲ ਦੇ ਕੋਲ ਇੱਕ ਟੋਆ ਵੀ ਪੁੱਟਿਆ ਜਾ ਰਿਹਾ ਹੈ। ਬੱਚੇ ਨੂੰ ਸਿੱਧੇ ਬੋਰਵੈੱਲ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪ੍ਰੀਸ਼ਦ ਦੇ ਸੀਓ ਦਾ ਕਹਿਣਾ ਹੈ ਕਿ ਕੱਲ੍ਹ ਦੁਪਹਿਰ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਖ਼ਬਰ ਮਿਲਣ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਸੀਓ ਦਾ ਕਹਿਣਾ ਹੈ ਕਿ ਕੈਮਰਿਆਂ ਰਾਹੀਂ ਬੱਚੇ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਸੀਓ ਦਾ ਕਹਿਣਾ ਹੈ ਕਿ ਬਚਾਅ ਲਈ ਟੀਮਾਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਬੱਚਾ ਵਿਚਕਾਰ ਹੀ ਫਸ ਗਿਆ ਹੈ। ਸੀਓ ਦਾ ਕਹਿਣਾ ਹੈ ਕਿ ਐਨਡੀਆਰਐਫ ਦੀਆਂ ਟੀਮਾਂ ਲਗਾਤਾਰ ਜੁਟੀਆਂ ਹੋਈਆਂ ਹਨ ਅਤੇ ਬੱਚੇ ਨੂੰ ਜਲਦੀ ਤੋਂ ਜਲਦੀ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...