September 22, 2026, 1:34 am
----------- Advertisement -----------
HomeNewsBreaking Newsਮੀਂਹ ਦਾ ਪਾਣੀ ਬਣਿਆ ਆਫਤ, ਮੁੰਡਿਆਂ ਨੇ ਜਾਨ ਖਤਰੇ ‘ਚ ਪਾ ਕੇ...

ਮੀਂਹ ਦਾ ਪਾਣੀ ਬਣਿਆ ਆਫਤ, ਮੁੰਡਿਆਂ ਨੇ ਜਾਨ ਖਤਰੇ ‘ਚ ਪਾ ਕੇ ਸਕੂਲੀ ਬੱਚਿਆਂ ਨੂੰ ਕਰਾਇਆ ਰਸਤਾ ਪਾਰ

Published on

----------- Advertisement -----------

ਪੰਜਾਬ ਵਿੱਚ ਕੱਲ੍ਹ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਰਕੇ ਜਿਥੇ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੋਗਾ ਜ਼ਿਲ੍ਹੇ ਵਿੱਚ ਪੰਜ ਘੰਟੇ ਦੀ ਬਾਰਿਸ਼ ਕਾਰਨ ਸਥਿਤੀ ਹੋਰ ਵੀ ਵਿਗੜ ਗਈ ਹੈ। ਮੱਲੇਆਣਾ ਪਿੰਡ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ। ਪਿੰਡ ਵਾਸੀਆਂ ਨੂੰ ਖੇਤਾਂ ਵਿੱਚੋਂ ਪਾਣੀ ਕੱਢਣ ਲਈ ਸੜਕ ਤੋੜਨੀ ਪਈ। ਇਸ ਦੌਰਾਨ ਪਿੰਡ ਵਾਸੀਆਂ ਨੇ ਸਕੂਲੀ ਬੱਚਿਆਂ ਨੂੰ ਸੜਕ ਪਾਰ ਕਰਨ ਵਿੱਚ ਮਦਦ ਕੀਤੀ। ਪਿੰਡ ਦੇ ਨੌਜਵਾਨਾਂ ਨੇ ਟੁੱਟੀ ਸੜਕ ਤੋਂ ਲੰਘਣ ਲਈ ਆਪਣੇ ਆਪ ਨੂੰ ਹੀ ਸੜਕ ਬਣਾ ਦਿੱਤਾ। ਦੋ ਨੌਜਵਾਨ ਸੜਕ ਵਾਂਗ ਟੁੱਟੇ ਰਾਹ ‘ਤੇ ਲੇਟ ਗਏ ਤੇ ਉਨ੍ਹਾਂ ਦੀ ਪਿੱਠ ‘ਤੇ ਪੈਰ ਰੱਖ ਕੇ ਸਕੂਲੀ ਬੱਚਿਆਂ ਨੇ ਰਸਤਾ ਪਾਰ ਕੀਤਾ। ਇਸ ਦੇ ਨਾਲ ਹੀ ਇੱਕ ਨਿੱਜੀ ਬੱਸ ਖੇਤ ਵਿੱਚ ਫਸ ਗਈ, ਜਿਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਦੂਜੇ ਪਾਸੇ ਕਪੂਰਥਲਾ ‘ਚ ਕਰੀਬ 100 ਸਾਲ ਪੁਰਾਣੀ ਇਮਾਰਤ ਢਹਿ-ਢੇਰੀ ਹੋ ਗਈ। ਇਮਾਰਤ ਡਿੱਗਣ ਕਾਰਨ ਬਿਜਲੀ ਦੇ ਖੰਭੇ ਟੁੱਟ ਗਏ, ਇਸ ਨਾਲ ਇਲਾਕੇ ‘ਚ ਬਿਜਲੀ ਦੀ ਸਪਲਾਈ ਠੱਪ ਹੋ ਗਈ। ਹਾਲਾਂਕਿ ਘਟਨਾ ‘ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਹ ਇਮਾਰਤ ਪੁਰਾਣੀ ਸਬਜ਼ੀ ਮੰਡੀ ਵਿਚ ਬੁੱਧਵਾਰ ਤੜਕੇ 2.30 ਵਜੇ ਡਿੱਗੀ। ਇਮਾਰਤ ਦਾ ਮਲਬਾ ਬਿਜਲੀ ਲਾਈਨਾਂ ‘ਤੇ ਡਿਗਣ ਕਾਰਨ 7-8 ਖੰਭੇ ਟੁੱਟ ਗਈ, ਜਿਸ ਨਾਲ ਪੂਰੇ ਇਲਾਕੇ ਵਿਚ ਬਿਜਲੀ ਦੀ ਸਪਲਾਈ ਠੱਪ ਹੋ ਗਈ। ਸਥਾਨਕ ਦੁਕਾਨਦਾਰਾਂ ਮੁਤਾਬਕ ਇਮਾਰਤ ਪਿਛਲੇ 8-9 ਸਾਲਾਂ ਤੋਂ ਖਾਲੀ ਪਈ ਸੀ। ਇਸ ਦੇ ਮਾਲਕ ਦੀ ਮੌਤ ਹੋ ਚੁੱਕੀ ਹੈ।

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਵੀ ਪੂਰੇ ਸੂਬੇ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਕਪੂਰਥਲਾ ਵਿੱਚ ਇੱਕ 100 ਸਾਲ ਪੁਰਾਣੀ ਦੋ ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਇਹ ਇਮਾਰਤ ਖਾਲੀ ਸੀ। ਮਲਬੇ ਕਾਰਨ ਬਿਜਲੀ ਦੇ ਖੰਭੇ ਟੁੱਟ ਗਏ। ਇਸ ਕਾਰਨ ਬਿਜਲੀ ਬੰਦ ਹੋ ਗਈ ਹੈ। ਮਾਨਸਾ ਦੇ ਸਰਕਾਰੀ ਸਕੂਲ ਵਿੱਚ ਪਾਣੀ ਭਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...