September 12, 2026, 4:34 am
----------- Advertisement -----------
HomeNewsBreaking News10 ਸਾਲਾ ਬੱਚਾ ਦਿਨ ਦਿਹਾੜੇ ਬੈਂਕ 'ਚੋਂ 35 ਲੱਖ ਰੁਪਏ ਵਾਲਾ ਬੈਗ...

10 ਸਾਲਾ ਬੱਚਾ ਦਿਨ ਦਿਹਾੜੇ ਬੈਂਕ ‘ਚੋਂ 35 ਲੱਖ ਰੁਪਏ ਵਾਲਾ ਬੈਗ ਲੈ ਕੇ ਫਰਾਰ

Published on

----------- Advertisement -----------

ਪਟਿਆਲਾ : – ਪੰਜਾਬ ਦੇ ਪਟਿਆਲਾ ‘ਚ ਬੁੱਧਵਾਰ ਨੂੰ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੀ ਪਟਿਆਲਾ ਮੇਨ ਬ੍ਰਾਂਚ ਤੋਂ 10-15 ਸਾਲਾ ਲੜਕਾ 35 ਲੱਖ ਰੁਪਏ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਿਆ। ਲੱਖਾਂ ਰੁਪਏ ਦੀ ਇਹ ਰਕਮ ਬੈਂਕ ਦੇ ਬਾਹਰ ਏਟੀਐਮ ਵਿੱਚ ਪਾਉਣ ਲਈ ਰੱਖੀ ਹੋਈ ਸੀ। ਬੈਗ ਗਾਇਬ ਹੋਣ ‘ਤੇ ਬੈਂਕ ‘ਚ ਹੜਕੰਪ ਮਚ ਗਿਆ। ਜਲਦਬਾਜ਼ੀ ‘ਚ ਬੈਂਕ ‘ਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਗਈ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਐਸਪੀ ਸਿਟੀ ਵਜ਼ੀਰ ਸਿੰਘ ਪੂਰੀ ਟੀਮ ਸਮੇਤ ਮੌਕੇ ’ਤੇ ਪੁੱਜੇ। ਜਾਂਚ ਤੋਂ ਬਾਅਦ ਐਸਪੀ ਨੇ ਦੱਸਿਆ ਕਿ ਸਵੇਰੇ ਕਰੀਬ 11.30 ਵਜੇ ਇੱਕ ਨਾਬਾਲਗ ਲੜਕਾ ਬੈਂਕ ਵਿੱਚ ਆਇਆ ਅਤੇ 35 ਲੱਖ ਰੁਪਏ ਵਾਲਾ ਬੈਗ ਲੈ ਕੇ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਉਸ ਨੇ 15-20 ਮਿੰਟ ਤੱਕ ਬੈਂਕ ਦੀ ਰੇਕੀ ਕੀਤੀ। ਮੌਕਾ ਮਿਲਦੇ ਹੀ ਉਹ ਬੈਗ ਲੈ ਕੇ ਫ਼ਰਾਰ ਹੋ ਗਿਆ।
ਐਸਬੀਆਈ ਵਿੱਚ ਜਿਸ ਤਰੀਕੇ ਨਾਲ ਅਪਰਾਧ ਕੀਤਾ ਗਿਆ ਹੈ, ਉਹ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਬੱਚਾ ਵੀ ਕਿਸੇ ਬਦਨਾਮ ਚੋਰ ਗਿਰੋਹ ਦਾ ਮੈਂਬਰ ਜਾਪਦਾ ਹੈ। ਪੁਲੀਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਪੈਸਿਆਂ ਵਾਲਾ ਬੈਗ ਲੈ ਕੇ ਨਿਕਲੇ ਨਾਬਾਲਗ ਦੀ ਭਾਲ ਜਾਰੀ ਹੈ। ਦੱਸਿਆ ਗਿਆ ਕਿ ਬੈਂਕ ‘ਚ ਬੱਚਾ ਇਕੱਲਾ ਨਹੀਂ ਸੀ, ਸਗੋਂ ਉਸ ਦੇ ਨਾਲ 25 ਸਾਲਾ ਇਕ ਹੋਰ ਨੌਜਵਾਨ ਵੀ ਨਜ਼ਰ ਆ ਰਿਹਾ ਹੈ। ਐਸਪੀ ਨੇ ਦੱਸਿਆ ਕਿ ਪੁਲਿਸ ਦੀਆਂ ਕਈ ਟੀਮਾਂ ਜਾਂਚ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਪੈਸੇ ਲੈ ਕੇ ਭੱਜਣ ਵਾਲੇ ਲੜਕੇ ਦਾ ਪਤਾ ਨਹੀਂ ਲੱਗ ਸਕਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...