September 10, 2026, 2:58 pm
----------- Advertisement -----------
HomeNewsBreaking Newsਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਬੁਲਾਈ ਹੰਗਾਮੀ ਮੀਟਿੰਗ, ਪੜ੍ਹੋ ਕਿਉਂ ?

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਬੁਲਾਈ ਹੰਗਾਮੀ ਮੀਟਿੰਗ, ਪੜ੍ਹੋ ਕਿਉਂ ?

Published on

----------- Advertisement -----------

ਚੰਡੀਗੜ੍ਹ, 17 ਦਸੰਬਰ 2021 – ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਇੱਕ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕੱਲ੍ਹ 18 ਦਸੰਬਰ ਨੂੰ ਹੋਵੇਗੀ। ਮਿਲੀ ਜਾਣਕਰੀ ਅਨੁਸਾਰ ਇਹ ਮੀਟਿੰਗ ਲੁਧਿਆਣਾ ਨੇੜੇ ਮੁੱਲਾਂਪੁਰ ਦਾਖਾ ਜਾਂ ਆਲਮਗੀਰ ਗੁਰਦੁਆਰੇ ਵਿੱਚ ਹੋ ਸਕਦੀ ਹੈ। ਜਿਸ ‘ਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਲੀਡਰ ਹਾਜ਼ਰੀ ਭਰਨਗੇ ਅਤੇ ਇਸ ਮੀਟਿੰਗ ‘ਚ ਹੀ 20 ਦਸੰਬਰ ਨੂੰ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਬਾਰੇ ਫੈਸਲਾ ਲਿਆ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ 17 ਦਸੰਬਰ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਨੂੰ ਕਿਸੇ ਕਾਰਨ ਕਰਕੇ ਮੁਲਤਵੀ ਕਰ ਦਿੱਤਾ ਗਿਆ ਸੀ। ਅਗਲੀ ਮੀਟਿੰਗ ਦਾ ਸਮਾਂ 20 ਦਸੰਬਰ ਨੂੰ ਮਿਲਿਆ ਹੈ। ਉਸ ਸਬੰਧੀ ਕੱਲ੍ਹ 18 ਦਸੰਬਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਮੀਟਿੰਗ ਕਰਨ ਤੋਂ ਬਾਅਦ ਫੈਸਲਾ ਕਰਨਗੀਆਂ।

ਜ਼ਿਕਰਯੋਗ ਹੈ ਕਿ ਕਿਸਾਨ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਬਿਕ ਸਾਰਾ ਕਰਜ਼ਾ ਮੁਆਫੀ ਦੀ ਮੰਗ ਕਰ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਅਜੇ ਤੱਕ ਸਿਰਫ 2 ਲੱਖ ਤੱਕ ਦਾ ਹੀ ਕਰਜ਼ਾ ਮੁਆਫ ਕੀਤਾ ਗਿਆ ਸੀ। ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰੇ। ਚੋਣਾਂ ਨੇੜੇ ਹਨ ਜਿਸ ਕਾਰਨ ਪੰਜਾਬ ਸਰਕਾਰ ਦੀਆਂ ਫਿਕਰਾਂ ਵਧ ਗਈਆਂ ਹਨ ਅਤੇ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।

ਉਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਹਾ ਹੈ ਕਿ 20 ਦਸੰਬਰ ਨੂੰ ਪੂਰੇ ਸੂਬੇ ‘ਚ ਰੇਲ ਰੋਕੋ ਅੰਦੋਲਨ ਹੋਏਗਾ। ਰੇਲ ਰੋਕੋ ਅੰਦੋਲਨ ਨੂੰ ਸਫਲ ਬਣਾਉਣ ਲਈ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਕਰੀਬ ਇੱਕ ਸਾਲ ਪਹਿਲਾਂ ਕੇਂਦਰ ਸਰਕਾਰ ਖਿਲਾਫ ਖੇਤੀ ਕਾਨੂੰਨਾਂ ਦੇ ਖਿਲਾਫ ਮੋਰਚਾ ਖੋਲ੍ਹਿਆ ਸੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਗਿਆ ਸੀ ਅਤੇ ਬਾਅਦ ‘ਚ ਲੋਕ ਸਭਾ ਅਤੇ ਰਾਜ ਸਭਾ ‘ਚ ਇਹ ਕਾਨੂੰਨ ਵਾਪਿਸ ਹੋਏ ਸਨ। ਹੁਣ ਬਾਕੀ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਨੇ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ ਹਨ। ਪੰਜਾਬ ‘ਚ ਹੁਣ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ ਅਤੇ ਕਿਸਾਨ ਪਹਿਲਾਂ ਹੀ ਚੰਨੀ ਸਰਕਾਰ ਨੂੰ ਆਪਣੀ ਨੀਅਤ ਸਪੱਸ਼ਟ ਕਰ ਚੁੱਕੇ ਹਨ, ਜਿਸ ਨੂੰ ਲੈ ਕੇ ਚੰਨੀ ਵੱਲੋਂ ਕਿਸਾਨਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ 32 ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...